ਨਵੀਂ ਦਿੱਲੀ, 29 ਸਤੰਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ‘ਜਲੀਕੱਟੂ’ ਅਤੇ ਬੈਲਗੱਡੀ ਦੌੜਾਂ ਦੀ ਆਗਿਆ ਦੇਣ ਵਾਲੇ ਤਾਮਿਲ ਨਾਡੂ ਅਤੇ ਮਹਾਰਾਸ਼ਟਰ ਦੇ ਕਾਨੂੰਨਾਂ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ 22 ਨਵੰਬਰ ਨੂੰ ਸੁਣਵਾਈ ਕਰੇਗਾ। ਜਸਟਿਸ ਕੇ.ਐੱਮ. ਜੋਸਫ਼ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਸਾਹਮਣੇ ਪੇਸ਼ ਹੋਏ ਪਟੀਸ਼ਨਰਾਂ ਦੇ ਵਕੀਲ ਆਨੰਦ ਗਰੋਵਰ ਨੇ ਕਿਹਾ ਕਿ ਜਲੀਕੱਟੂ ਦੇ ਸਬੰਧ ਵਿੱਚ ਕਾਨੂੰਨ ਵਿੱਚ ਕੀਤੀਆਂ ਗਈਆਂ ਸੋਧਾਂ ਗ਼ੈਰ-ਸੰਵਿਧਾਨਕ ਹਨ। ਦੱਸਣਯੋਗ ਹੈ ਕਿ ਸਿਖਰਲੀ ਅਦਾਲਤ ਨੇ ਪਹਿਲਾਂ ਕਿਹਾ ਸੀ ਕਿ ਪਟੀਸ਼ਨਾਂ ’ਤੇ ਇੱਕ ਵੱਡੇ ਬੈਂਚ ਵੱਲੋਂ ਫ਼ੈਸਲਾ ਕੀਤੇ ਜਾਣ ਦੀ ਲੋੜ ਹੈ। -ਪੀਟੀਆਈ