Transgender Rights Amendment Act ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਹੋਵੇਗੀ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ, ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਟਰਾਂਸਜੈਂਡਰ ਵਿਅਕਤੀਆਂ (ਹੱਕਾਂ ਦੀ ਰਾਖੀ) ਸੋਧ ਐਕਟ 2026 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਅਰਜ਼ੀਆਂ ’ਤੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੌਇਮਾਲਿਆ ਬਾਗਚੀ...
Advertisement
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ, ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਟਰਾਂਸਜੈਂਡਰ ਵਿਅਕਤੀਆਂ (ਹੱਕਾਂ ਦੀ ਰਾਖੀ) ਸੋਧ ਐਕਟ 2026 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਅਰਜ਼ੀਆਂ ’ਤੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਅਰਜ਼ੀਆਂ ’ਤੇ ਸੁਣਵਾਈ ਕਰਨ ’ਤੇ ਸਹਿਮਤੀ ਜਤਾਉਂਦਿਆਂ ਉਨ੍ਹਾਂ ’ਤੇ ਨੋਟਿਸ ਜਾਰੀ ਕੀਤਾ। ਬੈਂਚ ਨੇ ਕਿਹਾ ਕਿ ਇਹ ਮਾਮਲਾ ਤਿੰਨ ਜੱਜਾਂ ਦੇ ਬੈਂਚ ਅੱਗੇ ਰੱਖਿਆ ਜਾਵੇਗਾ ਜਿਸ ਦਾ ਗਠਨ ਚੀਫ਼ ਜਸਟਿਸ ਕਰਨਗੇ। ਬੈਂਚ ਨੇ ਕਿਹਾ ਕਿ ਅੰਤਰਿਮ ਹੁਕਮ ਦੇਣ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ ਹੈ। ਮਾਮਲੇ ਦੀ ਸੁਣਵਾਈ ਛੇ ਹਫ਼ਤਿਆਂ ਬਾਅਦ ਹੋਵੇਗੀ।
Advertisement
Advertisement
×

