DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi SIR: ਦਿੱਲੀ ’ਚ ਐੱਸ ਆਈ ਆਰ ਵਾਲੀ ਅਰਜ਼ੀ ’ਤੇ ਸੁਣਵਾਈ ਹੁਣ 28 ਨੂੰ

ਵੋਟਰਾਂ ਦੀ ਸੂਚੀ ਜਨਤਕ ਕਰਨ ਦੀ ਮੰਗ ਨਾਲ ਸਬੰਧਤ ਹੈ ਪਟੀਸ਼ਨ

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਵੱਲੋਂ ਦਿੱਲੀ ’ਚ ਐੱਸ ਆਈ ਆਰ ਦੌਰਾਨ ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰਾਂ ਦੀ ਸੂਚੀ ਜਨਤਕ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ 28 ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ। ਅਦਾਲਤ ਨੇ ਪਟੀਸ਼ਨਰਾਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਸੁਣਵਾਈ ਦੀ ਤਰੀਕ ਅਗੇਤੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮਾਮਲੇ ’ਤੇ 30 ਅਕਤੂਬਰ ਨੂੰ ਸੁਣਵਾਈ ਹੋਣੀ ਤੈਅ ਸੀ।

ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੌਇਮਲਿਆ ਬਾਗਚੀ ਦੇ ਬੈਂਚ ਅੱਗੇ ਅੱਜ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਮਾਮਲੇ ਦਾ ਜ਼ਿਕਰ ਕੀਤਾ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਰਾਂ ਨੇ ਅਰਜ਼ੀ ਦਾਖ਼ਲ ਕਰ ਕੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਵੋਟਰਾਂ ਦੇ ਨਾਮ ਇਸ ਸੋਧ ਦੌਰਾਨ ਹਟਾ ਦਿੱਤੇ ਗਏ ਸਨ, ਉਨ੍ਹਾਂ ਨੂੰ ਮੁੜ ਸ਼ਾਮਲ ਕਰਨ ਲਈ ਢੁੱਕਵਾਂ ਤਰੀਕਾ ਅਪਣਾਇਆ ਜਾਵੇ। ਇਸ ਤਹਿਤ ਵੋਟਰਾਂ ਨੂੰ ਇਹ ਐਲਾਨ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਕਿ ਉਹ ਪਹਿਲੀ ਵਾਰ ਅਰਜ਼ੀ ਦੇ ਰਹੇ ਹਨ।

Advertisement

ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਦਿੱਲੀ ’ਚ ਦਾਅਵਿਆਂ ਤੇ ਇਤਰਾਜ਼ਾਂ ਨੂੰ ਦਰਜ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ, ਜਿਸ ਤੋਂ ਬਾਅਦ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਪਟੀਸ਼ਨਰਾਂ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਮਾਮਲੇ ਦੀ 30 ਅਕਤੂਬਰ ਤੋਂ ਪਹਿਲਾਂ ਸੁਣਵਾਈ ਕੀਤੀ ਜਾਵੇ, ਜਿਸ ਮਗਰੋਂ ਬੈਂਚ ਨੇ ਸੁਣਵਾਈ 28 ਅਕਤੂਬਰ ਲਈ ਤੈਅ ਕਰ ਦਿੱਤੀ ਹੈ।

Advertisement

ਓਵਾਇਸੀ ਵੱਲੋਂ ਐੱਸ ਆਈ ਆਰ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਨਵੀਂ ਦਿੱਲੀ/ਹੈਦਰਾਬਾਦ: ਏ ਆਈ ਐੱਮ ਆਈ ਐੱਮ ਦੇ ਮੁਖੀ ਅਸਦ-ਉਦ-ਦੀਨ ਓਵਾਇਸੀ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਪੜਤਾਲ (ਐੱਸ ਆਈ ਆਰ) ਕਰਾਉਣ ਦੇ ਢੰਗ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸਿਖਰਲੀ ਅਦਾਲਤ ਨੇ ਇਸ ਮੁੱਦੇ ’ਤੇ ਬਕਾਇਆ ਪਈਆਂ ਹੋਰ ਪਟੀਸ਼ਨਾਂ ਦੇ ਨਾਲ ਓਵਾਇਸੀ ਦੀ ਅਰਜ਼ੀ ’ਤੇ ਸੁਣਵਾਈ ਦੀ ਸਹਿਮਤੀ ਦਿੱਤੀ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਤੇ 10 ਹੋਰ ਆਗੂਆਂ ਨੇ ਐੱਸ ਆਈ ਆਰ ’ਚ ਬੇਨਿਯਮੀਆਂ ਤੇ ਹੋਰ ਸਬੰਧਤ ਪ੍ਰਕਿਰਿਆਵਾਂ ਖ਼ਿਲਾਫ਼ ਸੁਪਰੀਮ ਕੋਰਟ ’ਚ ਅਰਜ਼ੀ ਦਾਖ਼ਲ ਕੀਤੀ ਹੈ। ਓਵਾਇਸੀ ਵੱਲੋਂ ਪੇਸ਼ ਹੋਏ ਵਕੀਲ ਨਿਜ਼ਾਮ ਪਾਸ਼ਾ ਨੇ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੂੰ ਅਪੀਲ ਕੀਤੀ ਕਿ ਉਹ ਐੱਸ ਆਈ ਆਰ ਨਾਲ ਸਬੰਧਤ ਮਾਮਲਿਆਂ ਦੇ ਨਾਲ ਹੀ ਉਨ੍ਹਾਂ ਦੀ ਪਟੀਸ਼ਨ ਨੂੰ ਸੂਚੀਬੱਧ ਕਰਨ। -ਪੀਟੀਆਈ

Advertisement
×