ਸੋਨਮ ਵਾਂਗਚੁਕ ਦੀ ਪਤਨੀ ਦੀ ਪਟੀਸ਼ਨ ’ਤੇ ਸੁਣਵਾਈ ਅੱਜ
ਸੁਪਰੀਮ ਕੋਰਟ ਜੇਲ੍ਹ ’ਚ ਬੰਦ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਦੀ ਉਸ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ ਜਿਸ ’ਚ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਤਹਿਤ ਉਸ ਦੇ ਪਤੀ ਨੂੰ ਹਿਰਾਸਤ ’ਚ ਲਏ ਜਾਣ ਨੂੰ...
Advertisement
ਸੁਪਰੀਮ ਕੋਰਟ ਜੇਲ੍ਹ ’ਚ ਬੰਦ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਦੀ ਉਸ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ ਜਿਸ ’ਚ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਤਹਿਤ ਉਸ ਦੇ ਪਤੀ ਨੂੰ ਹਿਰਾਸਤ ’ਚ ਲਏ ਜਾਣ ਨੂੰ ‘ਗ਼ੈਰ-ਵਾਜਿਬ ਤੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੀ ਮਨਮਰਜ਼ੀ ਦੀ ਕਾਰਵਾਈ’ ਦੱਸਿਆ ਗਿਆ ਹੈ। ਮਾਮਲੇ ਦੀ ਸੁਣਵਾਈ ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਐੱਨ ਵੀ ਅੰਜਾਰੀਆ ਦਾ ਬੈਂਚ ਕਰ ਸਕਦਾ ਹੈ। ਬੈਂਚ ਨੇ ਲੰਘੀ 24 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਉਸ ਸਮੇਂ ਟਾਲ ਦਿੱਤੀ ਸੀ ਜਦੋਂ ਕੇਂਦਰ ਸਰਕਾਰ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵਾਂਗਚੁਕ ਦੀ ਪਤਨੀ ਦੇ ਜਵਾਬ ’ਤੇ ਆਪਣਾ ਪੱਖ ਰੱਖਣ ਲਈ ਸਮਾਂ ਮੰਗਿਆ ਸੀ।
Advertisement
Advertisement
