ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿੱਲਾਂ ਨੂੰ ਮਨਜ਼ੂਰੀ ਮਾਮਲੇ ਦੀ ਸੁਣਵਾਈ 19 ਤੋਂ

ਸੁਪਰੀਮ ਕੋਰਟ ਨੇ ਰਾਸ਼ਟਰਪਤੀ ਵੱਲੋਂ ਭੇਜੇ ਗਏ ਉਸ ਹਵਾਲੇ (ਕਾਨੂੰਨੀ ਰਾਏ ਮੰਗਣ) ’ਤੇ ਸੁਣਵਾਈ ਲਈ ਅੱਜ ਮਿਆਦ ਤੈਅ ਕੀਤੀ ਹੈ ਜਿਸ ਵਿੱਚ ਇਹ ਸਵਾਲ ਚੁੱਕਿਆ ਗਿਆ ਕਿ ਕੀ ਵਿਧਾਨ ਸਭਾ ਤੋਂ ਪਾਸ ਬਿੱਲਾਂ ’ਤੇ ਰਾਸ਼ਟਰਪਤੀ ਵੱਲੋਂ ਫੈਸਲਾ ਲੈਣ ਲਈ ਕੋਈ...
Advertisement

ਸੁਪਰੀਮ ਕੋਰਟ ਨੇ ਰਾਸ਼ਟਰਪਤੀ ਵੱਲੋਂ ਭੇਜੇ ਗਏ ਉਸ ਹਵਾਲੇ (ਕਾਨੂੰਨੀ ਰਾਏ ਮੰਗਣ) ’ਤੇ ਸੁਣਵਾਈ ਲਈ ਅੱਜ ਮਿਆਦ ਤੈਅ ਕੀਤੀ ਹੈ ਜਿਸ ਵਿੱਚ ਇਹ ਸਵਾਲ ਚੁੱਕਿਆ ਗਿਆ ਕਿ ਕੀ ਵਿਧਾਨ ਸਭਾ ਤੋਂ ਪਾਸ ਬਿੱਲਾਂ ’ਤੇ ਰਾਸ਼ਟਰਪਤੀ ਵੱਲੋਂ ਫੈਸਲਾ ਲੈਣ ਲਈ ਕੋਈ ਸਮਾਂ-ਸੀਮਾ ਤੈਅ ਕੀਤੀ ਜਾ ਸਕਦੀ ਹੈ। ਸੁਪਰੀਮ ਕੋਰਟ ਨੇ 19 ਅਗਸਤ ਤੋਂ ਸੁਣਵਾਈ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਸੰਵਿਧਾਨਕ ਬੈਂਚ ਨੇ ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪੱਖਾਂ ਨੂੰ ਆਪੋ-ਆਪਣੀਆਂ ਦਲੀਲਾਂ ਪੇਸ਼ ਕਰਨ ਸਬੰਧੀ ਸਮਾਂ-ਸੀਮਾ ਵੀ ਤੈਅ ਕੀਤੀ ਹੈ। ਚੀਫ ਜਸਟਿਸ ਬੀਆਰ ਗਵਈ ਦੀ ਅਗਵਾਈ ਹੇਠਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ 22 ਜੁਲਾਈ ਨੂੰ ਕੇਂਦਰ ਅਤੇ ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਸੀ।

Advertisement
Advertisement