ਨਵੀਂ ਦਿੱਲੀ, 14 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਪ੍ਰੋ. ਜੀ.ਐੱਨ. ਸਾਈਬਾਬਾ ਨੂੰ ਰਿਹਾਅ ਕੀਤੇ ਜਾਣ ਸਬੰਧੀ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਹਾਰਾਸ਼ਟਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਅਨੁਸਾਰ ਕੇਸ ਦੀ ਸੁਣਵਾਈ 15 ਅਕਤੂਬਰ ਨੂੰ ਸਵੇਰੇ 11 ਵਜੇ ਜਸਟਿਸ ਐੱਮ.ਆਰ. ਸ਼ਾਹ ਤੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਦਾ ਬੈਂਚ ਕਰੇਗਾ। -ਏਜੰਸੀ