ਕਠੂਆ/ਜੰਮੂ, 20 ਅਕਤੂਬਰ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦੀ ਪਟੀਸ਼ਨ ’ਤੇ 14 ਨਵੰਬਰ ਨੂੰ ਸੁਣਵਾਈ ਹੋਵੇਗੀ। ਉਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਫੈਸਲੇ ਖ਼ਿਲਾਫ਼ ਲਗਾਤਾਰ ਤਿੰਨ ਰਾਤਾਂ ਤੋਂ ਲਖਨਪੁਰ ’ਚ ਧਰਨੇ ’ਤੇ ਬੈਠੇ ਹਨ। ਉਨ੍ਹਾਂ ਦੇ ਪ੍ਰਦਰਸ਼ਨ ਦਾ ਅੱਜ ਚੌਥਾ ਦਿਨ ਹੈ। ਸੰਗਰੂਰ ਤੋਂ ਸੰਸਦ ਮੈਂਬਰ ਨੂੰ ਸੋਮਵਾਰ ਸ਼ਾਮ ਕਠੂਆ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਪਾਂਡੇ ਦੇ ਹੁਕਮਾਂ ’ਤੇ ਜੰਮੂ ਕਸ਼ਮੀਰ ਦੇ ਦਾਖਲੇ ’ਤੇ ਰੋਕ ਦਿੱਤਾ ਸੀ। -ਏਜੰਸੀ