ਨਵੀਂ ਦਿੱਲੀ, 6 ਸਤੰਬਰ
ਸੁਪਰੀਮ ਕੋਰਟ ਬਿਲਕੀਸ ਬਾਨੋ ਕੇਸ ਵਿੱਚ 11 ਮੁਜਰਮਾਂ ਦੀ ਰਿਹਾਈ ਨੂੰ ਚੁਣੌਤੀ ਦਿੰਦੀਆਂ ਦੋ ਪਟੀਸ਼ਨਾਂ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਇਹ ਪਟੀਸ਼ਨਾਂ ਸੀਪੀਐੱਮ ਆਗੂ ਸੁਭਾਸ਼ਿਨੀ ਅਲੀ, ਪੱਤਰਕਾਰ ਰੇਵਾਤੀ ਲਾਊਲ ਅਤੇ ਕਾਰਕੁਨ ਰੂਪ ਰੇਖਾ ਰਾਣੀ ਵੱਲੋਂ ਦਾਇਰ ਕੀਤੀ ਗਈ ਹੈ। ਇੱਕ ਵੱਖਰੀ ਪਟੀਸ਼ਨ ਤ੍ਰਿਣਮੂਲ ਕਾਂਗਰਸ ਆਗੂ ਮਹੂਆ ਮੋਇਤਰਾ ਵੱਲੋਂ ਦਾਇਰ ਕੀਤੀ ਗਈ। -ਪੀਟੀਆਈ