ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਦੇ ਜਸਟਿਸ ਯੂ.ਯੂ. ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਮੰਗਲਵਾਰ ਨੂੰ ਦੱਸਿਆ ਕਿ ਭੀਮਾ ਕੋਰੇਗਾਓਂ ਕੇਸ ਦੇ ਮੁਲਜ਼ਮ ਪੀ. ਵਰਵਰਾ ਰਾਓ ਦੀ ਪੱਕੀ ਮੈਡੀਕਲ ਜ਼ਮਾਨਤ ਅਰਜ਼ੀ ’ਤੇ ਸੁਣਵਾਈ 19 ਜੁਲਾਈ ਨੂੰ ਕੀਤੀ ਜਾਵੇਗੀ। ਇਸੇ ਦੌਰਾਨ ਸੁਪਰੀਮ ਕੋਰਟ ਨੇ ਵਰਵਰਾ ਰਾਓ ਖ਼ਿਲਾਫ਼ ਅੰਤ੍ਰਿਮ ਜ਼ਮਾਨਤ ਅਗਲੇ ਹੁਕਮਾਂ ਤਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ 83 ਵਰ੍ਹਿਆਂ ਦੇ ਵਰਵਰਾ ਰਾਓ ਦੀ ਪੱਕੀ ਮੈਡੀਕਲ ਜ਼ਮਾਨਤ ਬਾਰੇ ਅਰਜ਼ੀ ਬੰਬੇ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ ਜਿਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸਿਹਤ ਠੀਕ ਨਾ ਹੋਣ ਕਾਰਨ ਵਰਵਰਾ ਰਾਓ ਮੌਜੂਦਾ ਸਮੇਂ ਜ਼ਮਾਨਤ ’ਤੇ ਹਨ ਅਤੇ ਉਨ੍ਹਾਂ ਨੇ ਅੱਜ ਅਦਾਲਤ ਵਿੱਚ ਪੇਸ਼ ਹੋਣਾ ਸੀ। -ਪੀਟੀਆਈ