ਪੰਜਾਬ ਸਣੇ ਕਈ ਰਾਜਾਂ ’ਚ ਮਈ ਤੱਕ ਲੂ ਦਾ ਕਹਿਰ
ਭਾਰਤੀ ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਮਾਰਚ ਤੋਂ ਮਈ ਮਹੀਨਿਆਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਲੂ ਤੋਂ ਪ੍ਰਭਾਵਿਤ ਦਿਨਾਂ ਦੀ ਗਿਣਤੀ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਖੇਤਰਾਂ ਵਿਚ ਪੱਛਮੀ ਰਾਜਸਥਾਨ, ਗੁਜਰਾਤ,...
Advertisement
ਭਾਰਤੀ ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਮਾਰਚ ਤੋਂ ਮਈ ਮਹੀਨਿਆਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਲੂ ਤੋਂ ਪ੍ਰਭਾਵਿਤ ਦਿਨਾਂ ਦੀ ਗਿਣਤੀ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਖੇਤਰਾਂ ਵਿਚ ਪੱਛਮੀ ਰਾਜਸਥਾਨ, ਗੁਜਰਾਤ, ਹਰਿਆਣਾ, ਪੰਜਾਬ, ਦੱਖਣੀ ਤੇ ਪੂਰਬੀ ਮਹਾਰਾਸ਼ਟਰ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਵਿਚ ਗੰਗਾ ਦੇ ਮੈਦਾਨ, ਉੜੀਸਾ, ਛੱਤੀਸਗੜ੍ਹ, ਤਿਲੰਗਾਨਾ, ਆਂਧਰਾ ਪ੍ਰਦੇਸ਼ ਤੇ ਉੱਤਰੀ ਕਰਨਾਟਕ ਤੇ ਉੱਤਰੀ ਤਾਮਿਲਨਾਡੂ ਦੇ ਕੁਝ ਹਿੱਸੇ ਸ਼ਾਮਲ ਹਨ। ਹਾਲਾਂਕਿ ਮਾਰਚ ਵਿਚ ਉੱਤਰ-ਪੂਰਬ, ਪੂਰਬੀ ਤੇ ਪੱਛਮੀ ਹਿਮਾਲਿਆ ਖੇਤਰ ਦੇ ਕੁਝ ਹਿੱਸਿਆਂ, ਕੇਂਦਰੀ ਤੇ ਪ੍ਰਾਇਦੀਪੀ ਭਾਰਤ ਨੂੰ ਛੱਡ ਕੇ ਦੇਸ਼ ਦੇ ਕਈ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੇ ਆਸਾਰ ਹਨ।
Advertisement
Advertisement
×

