ਕੇਰਲ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ, ਸੱਤ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ
ਤਿਰੂਵੰਨਤਮਪੁਰਮ, 30 ਅਗਸਤ ਭਾਰਤ ਦੇ ਦੱਖਣੀ ਸੂਬੇ ਕੇਰਲ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਸਵੇਰ ਭਾਰੀ ਮੀਂਹ ਪੈਣ ਕਾਰਨ ਸੜਕਾਂ ’ਤੇ ਪਾਣੀ ਭਰਨ ਨਾਲ ਆਵਜਾਈ ਪ੍ਰਭਾਵਿਤ ਹੋਈ ਹੈ। ਉਧਰ ਭਾਰਤੀ ਮੌਸਮ ਵਿਭਾਗ ਨੇ ਸੱਤ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ,...
ਕੇਰਲ ਵਿੱਚ 30 ਜੁਲਾਈ ਨੂੰ ਮੀਂਹ ਤੋਂ ਬਾਅਦ ਢਿੱਗਾਂ ਖਿਸਕਣ ਕਾਰਨ ਹੋਈ ਤਬਾਹੀ ਦੇ ਇੱਕ ਮਹੀਨੇ ਬਾਅਦ ਚੂਰਲਮਾਲਾ ਪਿੰਡ ਵਿੱਚ ਕੱਚਾ ਇਲਾਕਾ। ਫੋਟੋ ਪੀਟੀਆਈ
Advertisement
ਤਿਰੂਵੰਨਤਮਪੁਰਮ, 30 ਅਗਸਤ
ਭਾਰਤ ਦੇ ਦੱਖਣੀ ਸੂਬੇ ਕੇਰਲ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਸਵੇਰ ਭਾਰੀ ਮੀਂਹ ਪੈਣ ਕਾਰਨ ਸੜਕਾਂ ’ਤੇ ਪਾਣੀ ਭਰਨ ਨਾਲ ਆਵਜਾਈ ਪ੍ਰਭਾਵਿਤ ਹੋਈ ਹੈ। ਉਧਰ ਭਾਰਤੀ ਮੌਸਮ ਵਿਭਾਗ ਨੇ ਸੱਤ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਨ੍ਹਾਂ ਵਿਚ ਕਰਨਾਕੁਲਮ, ਇਡੁੱਕੀ, ਤ੍ਰਿਸ਼ੁਰ, ਕੋਜ਼ੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹੇ ਸ਼ਾਮਲ ਹਨ।
Advertisement
ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ ਆਫ਼ਤ ਪ੍ਰਬੰਧਨ ਵਿਭਾਗ ਨੇ ਢਿੱਗਾਂ ਖਿਸਕਣ ਅਤੇ ਹੜ੍ਹ ਸੰਭਾਵਿਤ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਹੈ। ਇਸ ਦੇ ਨਾਲ ਹੀ ਹੇਠਲੇ ਖੇਤਰ ਅਤੇ ਨਦੀ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਜਾਣ ਦੀ ਸਲਾਹ ਦਿੱਤੀ ਗਈ ਹੈ। -ਪੀਟੀਆਈ
Advertisement
×