ਰਾਜਸਥਾਨ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ
ਰਾਜਸਥਾਨ ’ਚ ਮੌਨਸੂਨ ਦੇ ਮੋਹਲੇਧਾਰ ਮੀਂਹ ਦਾ ਦੌਰ ਜਾਰੀ ਹੈ ਅਤੇ ਮੌਸਮ ਵਿਭਾਗ ਨੇ ਭਲਕੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਘੱਟ ਦਬਾਅ ਦਾ ਇੱਕ ਖੇਤਰ ਅੱਜ ਦੱਖਣੀ-ਪੂਰਬੀ ਰਾਜਸਥਾਨ ਦੇ...
Advertisement
ਰਾਜਸਥਾਨ ’ਚ ਮੌਨਸੂਨ ਦੇ ਮੋਹਲੇਧਾਰ ਮੀਂਹ ਦਾ ਦੌਰ ਜਾਰੀ ਹੈ ਅਤੇ ਮੌਸਮ ਵਿਭਾਗ ਨੇ ਭਲਕੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਘੱਟ ਦਬਾਅ ਦਾ ਇੱਕ ਖੇਤਰ ਅੱਜ ਦੱਖਣੀ-ਪੂਰਬੀ ਰਾਜਸਥਾਨ ਦੇ ਉੱਪਰ ਬਣਿਆ ਹੋਇਆ ਹੈ। ਵਿਭਾਗ ਅਨੁਸਾਰ ਇਸ ਦੇ ਹੌਲੀ-ਹੌਲੀ ਅੱਗੇ ਵਧਣ ਤੇ ਅਗਲੇ 24 ਘੰਟਿਆਂ ਅੰਦਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ 7 ਸਤੰਬਰ ਨੂੰ ਉਦੈਪੁਰ ਤੇ ਜੋਧਪੁਰ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਅਨੁਸਾਰ 8-9 ਸਤੰਬਰ ਨੂੰ ਜੋਧਪੁਰ ਤੇ ਇਸ ਦੇ ਨੇੜਲੇ ਜ਼ਿਲ੍ਹਿਆਂ ’ਚ ਮੀਂਹ ਦਾ ਦੌਰ ਜਾਰੀ ਰਹੇਗਾ। ਭਾਰੀ ਮੀਂਹ ਕਾਰਨ ਸੂਬੇ ’ਚ ਕਈ ਥਾਵਾਂ ’ਤੇ ਪਾਣੀ ਭਰ ਗਿਆ ਹੈ।
Advertisement
Advertisement
×