ਹੈਲੀਕਾਪਟਰ ਹਾਦਸਾ: ਖਰਾਬ ਮੌਸਮ ਤੇ ਬੱਦਲਾਂ ਵਿੱਚ ਭਟਕਣ ਕਾਰਨ ਹੋਇਆ ਹਾਦਸਾ

ਕੋਰਟ ਆਫ ਇਨਕੁਆਇਰੀ ਨੇ ਸਾਜ਼ਿਸ਼ ਤੇ ਲਾਪਰਵਾਹੀ ਤੋਂ ਕੀਤਾ ਇਨਕਾਰ; ਚੀਫ ਆਫ ਡਿਫੈਂਸ ਸਟਾਫ ਬਿਪਨ ਰਾਵਤ ਦੀ ਹੋਈ ਸੀ ਮੌਤ

ਹੈਲੀਕਾਪਟਰ ਹਾਦਸਾ: ਖਰਾਬ ਮੌਸਮ ਤੇ ਬੱਦਲਾਂ ਵਿੱਚ ਭਟਕਣ ਕਾਰਨ ਹੋਇਆ ਹਾਦਸਾ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 14 ਜਨਵਰੀ

ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਹਾਦਸੇ ਦੀ ਕੋਰਟ ਆਫ਼ ਇਨਕੁਆਰੀ ਵਿਚ ਸਾਹਮਣੇ ਆਇਆ ਹੈ ਕਿ ਮੌਸਮ ਦੀ ਖਰਾਬੀ ਤੇ ਅਚਾਨਕ ਆਏ ਬੱਦਲਾਂ ਕਾਰਨ ਪਾਇਲਟ ਭਟਕ ਗਿਆ ਸੀ ਜਿਸ ਕਾਰਨ ਹਾਦਸਾ ਹੋਇਆ। ਇਸ ਹਾਦਸੇ ਵਿਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਨ ਰਾਵਤ ਅਤੇ 13 ਹੋਰਾਂ ਦੀ ਮੌਤ ਹੋ ਗਈ ਸੀ। ਭਾਰਤੀ ਹਵਾਈ ਸੈਨਾ ਵਲੋਂ ਅੱਜ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਘਟਨਾ ਦੇ ਕਾਰਨ ਮਕੈਨੀਕਲ ਨੁਕਸ, ਸਾਜ਼ਿਸ਼ ਜਾਂ ਲਾਪਰਵਾਹੀ ਨਹੀਂ ਹਨ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਚਾਨਕ ਮੌਸਮ ਖਰਾਬ ਹੋ ਗਿਆ ਸੀ ਤੇ ਹੈਲੀਕਾਪਟਰ ਬੱਦਲਾਂ ਵਿਚ ਭਟਕ ਗਿਆ ਸੀ। ਜ਼ਿਕਰਯੋਗ ਹੈ ਕਿ ਰੂਸ ਦੇ ਬਣੇ ਐਮਆਈ-17ਵੀ5 ਹੈਲੀਕਾਪਟਰ ਵਿੱਚ ਸੀਡੀਐਸ, ਉਸ ਦੀ ਪਤਨੀ ਤੇ ਹੋਰ ਅਧਿਕਾਰੀ ਸੀ ਜੋ 8 ਦਸੰਬਰ ਨੂੰ ਦੁਪਹਿਰ ਵੇਲੇ ਤਮਿਲਨਾਡੂ ਵਿੱਚ ਹਾਦਸਾਗ੍ਰਸਤ ਹੋ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All