ਨਵੀਂ ਦਿੱਲੀ, 24 ਅਪਰੈਲ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਹਾਈ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਨਹੀਂ ਦੇ ਰਿਹਾ ਹੈ। ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੂੰ ਦੱਸਿਆ ਕਿ ਹਾਈ ਕੋਰਟ ਨੇ 28 ਫਰਵਰੀ ਨੂੰ ਉਨ੍ਹਾਂ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ ਹਾਲੇ ਤੱਕ ਕੋਈ ਫੈਸਲਾ ਨਹੀਂ ਸੁਣਾਇਆ। ਝਾਰਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੋਰੇਨ ਨੂੰ ਇਸ ਮਾਮਲੇ ਵਿੱਚ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਾਰਟੀ ਦੇ ਵਫ਼ਾਦਾਰ ਅਤੇ ਰਾਜ ਦੇ ਟਰਾਂਸਪੋਰਟ ਮੰਤਰੀ ਚੰਪਾਈ ਸੋਰੇਨ ਨੂੰ ਰਾਜ ਦੀ ਕਮਾਨ ਸੌਂਪ ਦਿੱਤੀ ਗਈ ਸੀ।