ਸ੍ਰੀਨਗਰ, 1 ਨਵੰਬਰ
ਅੱਜ ਇਥੇ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦਾ ਕਮਾਂਡਰ ਮਾਰਿਆ ਗਿਆ ਅਤੇ ਇਕ ਹੋਰ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇੱਥੋਂ ਦੇ ਪੁਰਾਣੇ ਏਅਰਫੀਲਡ ਨੇੜੇ ਰੰਗਰੇਥ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਸੁਰੱਖਿਆ ਬਲਾਂ ਨੇ ਖੇਤਰ ਵਿੱਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਸ ਦੌਰਾਨ ਹੀ ਅਤਿਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ ਇਕ ਅਤਿਵਾਦੀ ਮਾਰਿਆ ਗਿਆ। ਉਸ ਦੀ ਪਛਾਣ ਹਿਜ਼ਬੁਲ ਕਮਾਂਡਰ ਸੈਫਉੱਲਾ ਵਜੋਂ ਹੋਈ। ਇਕ ਹੋਰ ਅਤਿਵਾਦੀ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ।