ਟਿਫ਼ਨ ਬੰਬ ਮਾਮਲਾ: ਮੁੱਖ ਮੰਤਰੀ ਵੱਲੋਂ ਪੰਜਾਬ ’ਚ ਹਾਈ ਅਲਰਟ ਜਾਰੀ ਕਰਨ ਦਾ ਹੁਕਮ

ਚਾਰ ਜਣਿਆਂ ਦੀ ਗ੍ਰਿਫ਼ਤਾਰੀ ਮਗਰੋਂ ਪੁਲੀਸ ਚੌਕਸੀ ਹੋਰ ਵਧਾਈ; ਭੀੜ ਵਾਲੇ ਇਲਾਕਿਆਂ ’ਚ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਟਿਫ਼ਨ ਬੰਬ ਮਾਮਲਾ: ਮੁੱਖ ਮੰਤਰੀ ਵੱਲੋਂ ਪੰਜਾਬ ’ਚ ਹਾਈ ਅਲਰਟ ਜਾਰੀ ਕਰਨ ਦਾ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 15 ਸਤੰਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਈਐੱਸਆਈ ਦੀ ਸ਼ਹਿ ਪ੍ਰਾਪਤ ਅਤਿਵਾਦੀ ਗਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਗਰੋਹ ਦੇ ਇਹ ਮੈਂਬਰ ਪਿਛਲੇ ਮਹੀਨੇ ਆਈਈਡੀ ਟਿਫਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਸਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਖ਼ਾਸ ਕਰ ਕੇ ਭੀੜ ਵਾਲੀਆਂ ਥਾਵਾਂ ’ਤੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ। ਡੀਜੀਪੀ ਦਿਨਕਰ ਗੁਪਤਾ ਨੇ ਅੱਜ ਇੱਥੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਪਾਕਿਸਤਾਨੀ ਖ਼ੁਫ਼ੀਆ ਅਧਿਕਾਰੀ ਸਣੇ ਦੋ ਪਾਕਿਸਤਾਨੀ ਅਤਿਵਾਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਇਸ ਅਤਿਵਾਦੀ ਗਰੋਹ ਨਾਲ ਸਬੰਧਿਤ ਤਿੰਨ ਮੁਲਜ਼ਮਾਂ ਦੀ ਪਛਾਣ ਪਾਕਿਸਤਾਨ ਆਧਾਰਿਤ ਆਈਐੱਸਵਾਈਐੱਫ ਦੇ ਮੁਖੀ ਲਖਬੀਰ ਸਿੰਘ, ਉਥੋਂ ਦੇ ਹੀ ਇੱਕ ਹੋਰ ਬਾਸ਼ਿੰਦੇ ਕਾਸਿਮ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਵਜੋਂ ਹੋਈ ਹੈ, ਜੋ ਇਸ ਵੇਲੇ ਪਾਕਿਸਤਾਨ ’ਚ ਰਹਿ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰੂਬਲ ਸਿੰਘ ਵਾਸੀ ਪਿੰਡ ਭਾਖਾ ਤਾਰਾ ਸਿੰਘ, ਵਿੱਕੀ ਭੁੱਟੀ ਵਾਸੀ ਬੱਲ੍ਹਰਵਾਲ, ਮਲਕੀਤ ਸਿੰਘ ਵਾਸੀ ਉਗਰ ਔਲਖ ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਉਗਰ ਔਲਖ ਵਜੋਂ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All