ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ
ਨਵੀਂ ਦਿੱਲੀ, 4 ਦਸੰਬਰ ਭਾਰਤ ਵਿੱਚ ਆਸਟਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗਰੀਨ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵੇਂ ਦੇਸ਼ਾਂ ਦੇ ਸਬੰਧਾਂ, ਹਿੰਦ-ਪ੍ਰਸ਼ਾਂਤ ਖੇਤਰ ਅਤੇ ਆਲਮੀ ਮੁੱਦਿਆਂ ’ਤੇ ਸਾਰਥਕ...
Advertisement
ਨਵੀਂ ਦਿੱਲੀ, 4 ਦਸੰਬਰ
ਭਾਰਤ ਵਿੱਚ ਆਸਟਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗਰੀਨ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵੇਂ ਦੇਸ਼ਾਂ ਦੇ ਸਬੰਧਾਂ, ਹਿੰਦ-ਪ੍ਰਸ਼ਾਂਤ ਖੇਤਰ ਅਤੇ ਆਲਮੀ ਮੁੱਦਿਆਂ ’ਤੇ ਸਾਰਥਕ ਗੱਲਬਾਤ ਕੀਤੀ। ਕਾਂਗਰਸ ਪਾਰਟੀ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਆਸਟਰੇਲੀਆ ਦੇ ਹਾਈ ਕਮਿਸ਼ਨਰ ਨਾਲ ਵਧੀਆ ਗੱਲਬਾਤ ਹੋਈ ਹੈ। ਰਾਹੁਲ ਗਾਂਧੀ ਨੇ ਦੋਵੇਂ ਹਿੰਦ-ਪ੍ਰਸ਼ਾਂਤ ਦੇਸ਼ਾਂ ਵਿਚਾਲੇ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣ ਦੀ ਆਸ ਪ੍ਰਗਟਾਈ।’’ ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਤੇ ਫਿਲਿਪ ਗਰੀਨ ਦੀ ਇਕ ਤਸਵੀਰ ਵੀ ਸਾਂਝੀ ਕੀਤੀ। ਉੱਧਰ, ਆਸਟਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗਰੀਨ ਨੇ ਕਿਹਾ, ‘‘ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਇਕ ਸਾਰਥਕ ਗੱਲਬਾਤ ਹੋਈ। ਭਾਰਤ, ਆਸਟਰੇਲੀਆ, ਹਿੰਦ-ਪ੍ਰਸ਼ਾਂਤ ਅਤੇ ਦੁਨੀਆਂ ਬਾਰੇ ਗੱਲਬਾਤ ਹੋਈ।’’ -ਪੀਟੀਆਈ
Advertisement
Advertisement
×