ਨਵੀਂ ਦਿੱਲੀ, 24 ਅਕਤੂਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਐਡੀਸ਼ਨਲ ਜੱਜਾਂ ਨੂੰ ਅੱਜ ਸਥਾਈ ਜੱਜਾਂ ਵਜੋਂ ਤਰੱਕੀ ਦਿੱਤੀ ਗਈ ਹੈ। ਕੇਂਦਰੀ ਨਿਆਂ ਮੰਤਰਾਲੇ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਐਡੀਸ਼ਨਲ ਜੱਜਾਂ ਦੀ ਸੂਚੀ ਵੀ ਰਿਲੀਜ਼ ਕਰ ਦਿੱਤੀ ਹੈ। ਇਨ੍ਹਾਂ ਵਿੱਚ ਤਿੰਨ ਮਹਿਲਾ ਐਡੀਸ਼ਨਲ ਜੱਜ ਵੀ ਸ਼ਾਮਲ ਹਨ। ਸਥਾਈ ਜੱਜਾਂ ਦਾ ਦਰਜਾ ਪ੍ਰਾਪਤ ਕਰਨ ਵਾਲਿਆਂ ਵਿੱਚ ਜਸਟਿਸ ਸੁਵੀਰ ਸਹਿਗਲ, ਅਲਕਾ ਸਰੀਨ, ਜਸਗੁਰਪ੍ਰੀਤ ਸਿੰਘ ਪੁਰੀ, ਅਸ਼ੋਕ ਕੁਮਾਰ ਵਰਮਾ, ਸੰਤ ਪ੍ਰਕਾਸ਼, ਮੀਟਾਕਸ਼ੀ ਮਹਿਤਾ, ਕਰਮਜੀਤ ਸਿੰਘ, ਵਿਵੇਕ ਪੁਰੀ, ਅਰਚਨਾ ਪੁਰੀ ਤੇ ਰਾਜੇਸ਼ ਭਾਰਦਵਾਜ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ 85 ਹਨ ਪਰ ਅਦਾਲਤ ਵੱਲੋਂ 45 ਜੱਜਾਂ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। -ਪੀਟੀਆਈ