Jantar Mantar ’ਤੇ ਪ੍ਰਦਰਸ਼ਨ ਦੀ ਇਜਾਜ਼ਤ ਨੂੰ ਲੈ ਕੇ ਯੂਥ ਕਾਂਗਰਸ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ ਹਾਈ ਕੋਰਟ
ਦਿੱਲੀ ਹਾਈ ਕੋਰਟ SIR ਅਭਿਆਸ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗਣ ਵਾਲੀ ਇੰਡੀਅਨ ਯੂਥ ਕਾਂਗਰਸ (IYC) ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ...
Advertisement
ਦਿੱਲੀ ਹਾਈ ਕੋਰਟ SIR ਅਭਿਆਸ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗਣ ਵਾਲੀ ਇੰਡੀਅਨ ਯੂਥ ਕਾਂਗਰਸ (IYC) ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ ਹੈ।
ਇਸ ਪਟੀਸ਼ਨ ਨੂੰ ਵੀਰਵਾਰ ਨੂੰ ਐਕਟਿੰਗ ਚੀਫ ਜਸਟਿਸ ਨਿਤਿਨ ਵਾਸੁਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਬੈਂਚ ਦੇ ਸਾਹਮਣੇ ਜ਼ਰੂਰੀ ਸੂਚੀਬੱਧ ਕਰਨ ਲਈ ਪੇਸ਼ ਕੀਤਾ ਗਿਆ ਸੀ।
Advertisement
ਅਦਾਲਤ ਨੇ ਕਿਹਾ ਕਿ ਪਟੀਸ਼ਨ ਨੂੰ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ ਅਤੇ ਜੇ ਅਜਿਹਾ ਨਹੀਂ ਹੁੰਦਾ ਹੈ, ਤਾਂ ਪਟੀਸ਼ਨਰ ਦੁਬਾਰਾ ਮਾਮਲੇ ਨੂੰ ਚੁੱਕ ਸਕਦਾ ਹੈ।
Advertisement
ਇੰਡੀਅਨ ਯੂਥ ਕਾਂਗਰਸ (IYC) ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਦਿੱਲੀ ਪੁਲੀਸ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਦਾ ਰੁਖ਼ ਕੀਤਾ ਹੈ।
ਉਹ ਚੋਣ ਸੂਚੀਆਂ ਦੇ SIR ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।
Advertisement
×

