ਮੁੰਬਈ: ਬੰਬੇ ਹਾਈ ਕੋਰਟ ਨੇ ਆਈਪੀਐੱਸ ਅਧਿਕਾਰੀ ਪਰਮਬੀਰ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ’ਚ ਉਸ ਨੇ ਮਹਾਰਾਸ਼ਟਰ ਸਰਕਾਰ ’ਤੇ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਉਸ ਖ਼ਿਲਾਫ਼ ਆਰੰਭੀ ਗਈ ਜਾਂਚ ਨੂੰ ਰੱਦ ਕੀਤਾ ਜਾਵੇ। ਹਾਈ ਕੋਰਟ ਨੇ ਕਿਹਾ ਕਿ ਪਰਮਬੀਰ ਸਿੰਘ ਇਸ ਮਾਮਲੇ ’ਚ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਕੋਲ ਪਹੁੰਚ ਕਰ ਸਕਦਾ ਹੈ। ਡਿਵੀਜ਼ਨ ਬੈਂਚ ਨੇ ਕਿਹਾ ਕਿ ਇਹ ਸਰਵਿਸ ਨਾਲ ਜੁੜਿਆ ਮਾਮਲਾ ਹੈ ਅਤੇ ਉਸ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਜਾਣ ਕਾਰਨ ਸਰਕਾਰ ਨੇ ਉਸ ਵਿਰੁੱਧ ਕਾਰਵਾਈ ਕੀਤੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਪਰਮਬੀਰ ਸਿੰਘ ਸਹੀ ਮੰਚ ਕੋਲ ਅਪੀਲ ਕਰਦਾ ਹੈ ਤਾਂ ਉਸ ਦੀ ਸੁਣਵਾਈ ਹੋਣੀ ਚਾਹੀਦੀ ਹੈ। -ਪੀਟੀਆਈ