ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਾਈ ਕੋਰਟ ਨੇ ਆਸਾਰਾਮ ਦੀ ਅੰਤਰਿਮ ਜ਼ਮਾਨਤ 7 ਜੁਲਾਈ ਤੱਕ ਵਧਾਈ

ਅਹਿਮਦਾਬਾਦ, 27 ਜੂਨ ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ 2013 ਦੇ ਜਬਰ ਜਨਾਹ ਕੇਸ ਵਿੱਚ ਮਿਲੀ ਅੰਤ੍ਰਿਮ ਜ਼ਮਾਨਤ ਨੂੰ 7 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।...
Advertisement

ਅਹਿਮਦਾਬਾਦ, 27 ਜੂਨ

ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ 2013 ਦੇ ਜਬਰ ਜਨਾਹ ਕੇਸ ਵਿੱਚ ਮਿਲੀ ਅੰਤ੍ਰਿਮ ਜ਼ਮਾਨਤ ਨੂੰ 7 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜਸਟਿਸ ਇਲੇਸ਼ ਵੋਰਾ ਅਤੇ ਸੰਦੀਪ ਭੱਟ ਦੀ ਡਿਵੀਜ਼ਨ ਬੈਂਚ ਨੇ ਅਰਜ਼ੀ ਦੀ ਸੁਣਵਾਈ ਦੌਰਾਨ 28 ਮਾਰਚ ਨੂੰ ਤਿੰਨ ਮਹੀਨਿਆਂ ਲਈ ਦਿੱਤੀ ਗਈ ਅੰਤਰਿਮ ਜ਼ਮਾਨਤ ਵਿੱਚ ਇਹ ਵਾਧਾ ਕੀਤਾ ਕੀਤਾ ਹੈ।

Advertisement

86 ਸਾਲਾ ਆਸਾਰਾਮ ਮੈਡੀਕਲ ਆਧਾਰ ’ਤੇ ਜ਼ਮਾਨਤ ’ਤੇ ਹੈ। ਜ਼ਮਾਨਤ ਵਿੱਚ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਸ ਦਾ ਵਕੀਲ ਆਪਣੀ ਅਰਜ਼ੀ ਵਿੱਚ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾ ਸਕੇ ਅਤੇ ਕੇਸ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਰੱਖੀ ਗਈ ਹੈ। ਹਾਲਾਂਕਿ 28 ਮਾਰਚ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ 30 ਜੂਨ ਨੂੰ ਖਤਮ ਹੋਣ ਵਾਲੀ ਹੈ।

ਜਨਵਰੀ 2023 ਵਿੱਚ ਗਾਂਧੀਨਗਰ ਦੀ ਇੱਕ ਅਦਾਲਤ ਨੇ ਆਸਾਰਾਮ ਨੂੰ ਇੱਕ ਜਬਰ ਜਨਾਹ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਆਸਾਰਾਮ 2013 ਵਿੱਚ ਰਾਜਸਥਾਨ ਵਿੱਚ ਆਪਣੇ ਆਸ਼ਰਮ ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਇੱਕ ਹੋਰ ਮਾਮਲੇ ਵਿੱਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। -ਪੀਟੀਆਈ

Advertisement