ਹਾਈ ਕੋਰਟ ਵੱਲੋਂ ਕਾਰਤੀ ਚਿਦੰਬਰਮ ਨੂੰ ਰਾਹਤ
ਭ੍ਰਿਸ਼ਟਾਚਾਰ ਮਾਮਲੇ ’ਚ ਨਾਮਜ਼ਦ ਕਾਂਗਰਸ ਨੇਤਾ ਕਾਰਤੀ ਚਿਦੰਬਰਮ ਨੂੰ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਸੋਧ ਕਰਦਿਆਂ ਢਿੱਲ ਦਿੱਤੀ ਹੈ। ਇਸ ਤੋਂ ਪਹਿਲਾਂ ਚਿਦੰਬਰਮ ਨੂੰ ਭਾਰਤ ਤੋਂ ਬਾਹਰ ਯਾਤਰਾ ਕਰਨ ਲਈ ਹੇਠਲੀ ਅਦਾਲਤ ਦੀ ਇਜਾਜ਼ਤ ਲੈਣੀ...
Advertisement
ਭ੍ਰਿਸ਼ਟਾਚਾਰ ਮਾਮਲੇ ’ਚ ਨਾਮਜ਼ਦ ਕਾਂਗਰਸ ਨੇਤਾ ਕਾਰਤੀ ਚਿਦੰਬਰਮ ਨੂੰ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਸੋਧ ਕਰਦਿਆਂ ਢਿੱਲ ਦਿੱਤੀ ਹੈ। ਇਸ ਤੋਂ ਪਹਿਲਾਂ ਚਿਦੰਬਰਮ ਨੂੰ ਭਾਰਤ ਤੋਂ ਬਾਹਰ ਯਾਤਰਾ ਕਰਨ ਲਈ ਹੇਠਲੀ ਅਦਾਲਤ ਦੀ ਇਜਾਜ਼ਤ ਲੈਣੀ ਪੈਂਦੀ ਸੀ। ਜਸਟਿਸ ਰਵਿੰਦਰ ਡੁਡੇਜਾ ਨੇ ਇਨ੍ਹਾਂ ਸ਼ਰਤਾਂ ਵਿੱਚ ਸੋਧ ਕਰਦਿਆਂ ਚਿਦੰਬਰਮ ਨੂੰ ਰਾਹਤ ਦਿੱਤੀ ਹੈ। ਹੁਣ ਚਿਦੰਬਰਮ ਨੂੰ ਵਿਦੇਸ਼ ਯਾਤਰਾ ਤੋਂ ਦੋ ਹਫ਼ਤੇ ਪਹਿਲਾਂ ਹੇਠਲੀ ਅਦਾਲਤ ਤੇ ਜਾਂਚ ਏਜੰਸੀ ਨੂੰ ਸੂਚਿਤ ਕਰਨਾ ਹੋਵੇਗਾ। ਇਸ ਦੌਰਾਨ ਚਿਦੰਬਰਮ ਨੂੰ ਆਪਣੀ ਯਾਤਰਾ ਦੇ ਵੇਰਵੇ ਸਾਂਝੇ ਕਰਨੇ ਹੋਣਗੇ। ਕਾਂਗਰਸ ਨੇਤਾ ਨੂੰ ਅਦਾਲਤ ਦੀਆਂ ਕਾਰਵਾਈਆਂ ਵਿੱਚ ਵੀ ਸਮੇਂ ਸਿਰ ਹਾਜ਼ਰ ਹੋਣਾ ਪਵੇਗਾ।
Advertisement
Advertisement