ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 22 ਅਪਰੈਲ
ਕਲਕੱਤਾ ਹਾਈ ਕੋਰਟ ਨੇ ਕਰੋਨਾ ਨਿਯਮਾਂ ਦੀ ਅਣਦੇਖੀ ਕਰਨ ’ਤੇ ਚੋਣ ਕਮਿਸ਼ਨ ਦੀ ਝਾੜਝੰਬ ਕੀਤੀ ਹੈ। ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਦਿਸ਼ਾ ਨਿਰਦੇਸ਼ ਤਾਂ ਜਾਰੀ ਕਰ ਦਿੱਤੇ ਪਰ ਇਨ੍ਹਾਂ ’ਤੇ ਅਮਲ ਨਹੀਂ ਕਰਵਾਇਆ ਜਿਸ ਕਾਰਨ ਕਈ ਥਾਵਾਂ ’ਤੇ ਸਿਹਤ ਸਬੰਧੀ ਹਾਲਾਤ ਵਿਗੜ ਗਏ।