DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗ਼ੈਰ-ਕਾਨੂੰਨੀ ਖਣਨ ’ਤੇ ਹਾਈ ਕੋਰਟ ਸਖ਼ਤ

ਅਦਾਲਤ ਨੇ ਦੋਸ਼ੀ ਪਾਏ ਗਏ ਵਿਅਕਤੀਆਂ ਅਤੇ ਅਧਿਕਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਲਈ ਕਿਹਾ

  • fb
  • twitter
  • whatsapp
  • whatsapp
Advertisement

ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ’ਚ ਗ਼ੈਰ-ਕਾਨੂੰਨੀ ਖਣਨ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਰਵੇਅ ਆਫ ਇੰਡੀਆ ਦੀ ਉਸ ਰਿਪੋਰਟ ਦੀ ਘੋਖ ਕਰਨ ਦੇ ਹੁਕਮ ਦਿੱਤੇ ਹਨ ਜਿਸ ’ਚ ਲਗਪਗ 233 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਗ਼ੈਰ-ਕਾਨੂੰਨੀ ਖਣਨ ਕੀਤੀ ਜਾ ਰਹੀ ਹੈ। ਸਰਕਾਰ ਨੂੰ ਇਸ ਮਾਮਲੇ ’ਚ ਦੋਸ਼ੀ ਪਾਏ ਗਏ ਵਿਅਕਤੀਆਂ ਅਤੇ ਅਧਿਕਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ। ਇਸ ਮਕਸਦ ਲਈ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਚਾਰ ਹਫ਼ਤਿਆਂ ਦਾ ਸਮਾਂ ਤੈਅ ਕੀਤਾ ਹੈ। ਬੈਂਚ ਨੇ ਟਿੱਪਣੀ ਕੀਤੀ, “ਇਹ ਮਾਮਲਾ ਗੰਭੀਰ ਹੈ ਅਤੇ ਤੁਰੰਤ ਧਿਆਨ ਦੇਣ ਦੀ ਮੰਗ ਕਰਦਾ ਹੈ। ਇਸ ਦੇ ਮੱਦੇਨਜ਼ਰ ਅਸੀਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੰਦੇ ਹਾਂ ਕਿ ਉਹ ਸਰਵੇਅ ਆਫ ਇੰਡੀਆ ਦੀ 3 ਜੁਲਾਈ ਦੀ ਰਿਪੋਰਟ ਦੀ ਘੋਖ ਕਰੇ ਅਤੇ ਅੱਜ ਤੋਂ ਚਾਰ ਹਫ਼ਤਿਆਂ ਦੇ ਅੰਦਰ ਜ਼ਿੰਮੇਵਾਰ ਵਿਅਕਤੀਆਂ ਅਤੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕਰੇ।” ਇਸ ਮਾਮਲੇ ਦੀ ਅਗਲੀ ਸੁਣਵਾਈ 16 ਨਵੰਬਰ ਨੂੰ ਹੋਵੇਗੀ। ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਮਾਮਲਾ ਕਿਸੇ ਆਜ਼ਾਦ ਜਾਂਚ ਏਜੰਸੀ ਨੂੰ ਸੌਂਪ ਦਿੱਤਾ ਜਾਵੇਗਾ। ਇਹ ਨਿਰਦੇਸ਼ 2012 ’ਚ ਗੁਰਬੀਰ ਸਿੰਘ ਪੰਨੂ ਵੱਲੋਂ ਦਾਇਰ ਪਟੀਸ਼ਨ ਸਮੇਤ ਹੋਰ ਰਿਟ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਦਿੱਤੇ ਗਏ। ਬੈਂਚ ਨੇ ਪੰਜਾਬ ਦੇ ਡਾਇਰੈਕਟਰ (ਖਣਨ) ਵੱਲੋਂ ਹਲਫ਼ਨਾਮਾ ਦਾਖ਼ਲ ਨਾ ਕਰਨ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਨੂੰ 48 ਘੰਟਿਆਂ ਦੇ ਅੰਦਰ ਦਾਖ਼ਲ ਕਰਨ ਦੇ ਹੁਕਮ ਦਿੱਤੇ। ਅਦਾਲਤ ਨੇ ਬੀ ਐੱਸ ਐੱਫ ਨੂੰ ਵੀ ਇਸ ਮਾਮਲੇ ’ਚ ਧਿਰ ਬਣਾਉਣ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਅਗਲੀ ਸੁਣਵਾਈ ’ਤੇ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

Advertisement
Advertisement
×