ਨਵੀਂ ਦਿੱਲੀ, 8 ਸਤੰਬਰ
ਸੁਪਰੀਮ ਕੋਰਟ ਨੇ ਕਰਨਾਟਕ ਵਿੱਚ ਹਿਜਾਬ ’ਤੇ ਪਾਬੰਦੀ ਮਾਮਲੇ ਦੀ ਅੱਜ ਸੁਣਵਾਈ ਕਰਦਿਆਂ ਪਟੀਸ਼ਨਰਾਂ ਨੂੰ ਕਿਹਾ ਕਿ ਉਹ ਮੁਸਲਿਮ ਤੇ ਸਿੱਖ ਧਰਮ ਦੀਆਂ ਰਵਾਇਤਾਂ ਨੂੰ ਆਪਸ ਵਿੱਚ ਨਾ ਮੇਲਣ। ਕੋਰਟ ਨੇ ਕਿਹਾ ਕਿ ਮੁਸਲਿਮ ਰਵਾਇਤਾਂ ਨੂੰ ਸਿੱਖੀ ਨਾਲ ਮੇਲਣਾ ਗ਼ੈਰਵਾਜਬ ਹੈ ਕਿਉਂਕਿ ਸਿੱਖ ਧਰਮ ਵੀ ਦੇਸ਼ ਦੇ ਸਭਿਆਚਾਰ ਵਿੱਚ ਉਕਰਿਆ ਹੋਇਆ ਹੈ। ਸੁਪਰੀਮ ਕੋਰਟ, ਸਿੱਖਿਆ ਸੰਸਥਾਨਾਂ ਵਿੱਚ ਹਿਜਾਬ ’ਤੇ ਪਾਬੰਦੀ ਬਾਰੇ ਸੂਬਾ ਸਰਕਾਰ ਦੇ ਫੈਸਲੇ ’ਤੇ ਰੋਕ ਲਾਉਣ ਤੋਂ ਇਨਕਾਰ ਕਰਦੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਸਿੱਖੀ ਵਿੱਚ ਪੰਜ ਕਕਾਰ- ਕੇਸ, ਕੜਾ, ਕੰਘਾ, ਕਛਹਿਰਾ ਤੇ ਕਿਰਪਾਨ ਪੂਰੀ ਤਰ੍ਹਾਂ ਸਥਾਪਿਤ ਹਨ ਤੇ ਇਨ੍ਹਾਂ ਦੀ ਵਿਲੱਖਣ ਪਛਾਣ ਹੈ। ਜਸਟਿਸ ਹੇਮੰਤ ਗੁਪਤਾ ਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਇਹ ਟਿੱਪਣੀਆਂ ਅੱਜ ਉਦੋਂ ਕੀਤੀਆਂ ਜਦੋਂ ਪਟੀਸ਼ਨਰਾਂ ਵੱਲੋਂ ਪੇਸ਼ ਵਕੀਲ ਨੇ ਆਪਣੀ ਦਲੀਲ ਵਿੱਚ ਸਿੱਖੀ ਤੇ ਪੱਗ ਦੀ ਮਿਸਾਲ ਦਿੱਤੀ। -ਪੀਟੀਆਈ