ਨਵੀਂ ਦਿੱਲੀ, 29 ਅਗਸਤ
ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਤੋਂ ਰਾਜ ਦੇ ਵਿਦਿਅਕ ਅਦਾਰਿਆਂ ਵਿੱਚ ਹਿਜਾਬ ’ਤੇ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਦੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਜਵਾਬ ਮੰਗਿਆ ਹੈ। ਜਸਟਿਸ ਹੇਮੰਤ ਗੁਪਤਾ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਪਟੀਸ਼ਨਾਂ ’ਤੇ ਰਾਜ ਨੂੰ ਨੋਟਿਸ ਜਾਰੀ ਕੀਤਾ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।