ਨਵੀਂ ਦਿੱਲੀ: ਕਰਨਾਟਕ ਵਿਚ ਹਿਜਾਬ ’ਤੇ ਪਾਬੰਦੀ ਦੇ ਮਾਮਲੇ ਉਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਇਕ ਪਟੀਸ਼ਨਕਰਤਾ ਨੂੰ ਸਵਾਲ ਕੀਤਾ ਕਿ ਕੀ ਉਹ ਇਸ ਪਾਬੰਦੀ ਕਾਰਨ ਸਕੂਲ ਛੱਡ ਰਹੀਆਂ ਵਿਦਿਆਰਥੀਆਂ ਬਾਰੇ ਸਹੀ ਜਾਣਕਾਰੀ (ਅੰਕੜੇ) ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਸਕੂਲਾਂ ਵਿਚ ਹਿਜਾਬ ਪਹਿਨਣ ਉਤੇ ਪਾਬੰਦੀ ਲਾ ਦਿੱਤੀ ਸੀ ਤੇ ਪਟੀਸ਼ਨਕਰਤਾਵਾਂ ਨੇ ਹਵਾਲਾ ਦਿੱਤਾ ਸੀ ਕਿ ਇਸ ਕਾਰਨ ਮੁਸਲਿਮ ਵਿਦਿਆਰਥਣਾਂ ਨੂੰ ਸਕੂਲ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਟੀਸ਼ਨਕਰਤਾਵਾਂ ਵਿਚੋਂ ਇਕ ਵੱਲੋਂ ਪੇਸ਼ ਹੋਏ ਵਕੀਲ ਨੇ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਕਈ ਵਿਦਿਆਰਥਣਾਂ ਨੇ ਸਕੂਲ ਛੱਡਣ ਬਾਰੇ ਕਿਹਾ ਹੈ। -ਪੀਟੀਆਈ