ਨਵੀਂ ਦਿੱਲੀ, 16 ਮਾਰਚ
ਸੁਪਰੀਮ ਕੋਰਟ ਨੇ ਕਲਾਸ ਰੂਮ ਵਿਚ ਹਿਜਾਬ ਪਹਿਨਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਕਰਨਾਟਕ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਹੋਲੀ ਛੁੱਟੀਆਂ ਤੋਂ ਬਾਅਦ ਸੁਣਵਾਈ ਕਰਨ ਨੂੰ ਸਹਿਮਤੀ ਦਿੱਤੀ ਹੈ। ਕਰਨਾਟਕ ਹਾਈ ਕੋਰਟ ਨੇ ਮੰਗਲਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਹਿਜਾਬ ਇਸਲਾਮ ਵਿੱਚ ਜ਼ਰੂਰੀ ਨਹੀਂ ਹੈ। ਚੀਫ਼ ਜਸਟਿਸ ਐਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕੁਝ ਵਿਦਿਆਰਥਣਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਜੇ ਹੇਗੜੇ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਤੁਰੰਤ ਸੁਣਵਾਈ ਦੀ ਲੋੜ ਹੈ।