ਨਵੀਂ ਦਿੱਲੀ: ਸੁਪਰੀਕ ਕੋਰਟ ਨੇ ਅੱਜ ਕਿਹਾ ਕਿ ਉਹ ਕਰਨਾਟਕ ਰਾਜ ਦੇ ਸਕੂਲਾਂ ਵਿੱਚ ਹਿਜਾਬ ’ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਲਈ ਬੈਂਚ ਦਾ ਗਠਨ ਕਰੇਗਾ। ਸਿਖਰਲੀ ਅਦਾਲਤ ਨੇ ਕਿਹਾ ਕਿ ਇਕ ਜੱਜ ਦੇ ਬਿਮਾਰ ਹੋਣ ਕਾਰਨ ਇਸ ਮਾਮਲੇ ਵਿੱਚ ਦੇਰੀ ਹੋ ਰਹੀ ਹੈ। ਚੀਫ ਜਸਟਿਸ ਐਨ ਵੀ ਰਾਮੰਨਾ, ਜਸਟਿਸ ਕਿ੍ਸ਼ਨ ਮੁਰਾਰੀ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਇਕ ਪਟੀਸ਼ਨਰ ਵੱਲੋਂ ਪੇਸ਼ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਵੱਲੋਂ ਇਹ ਦਲੀਲ ਦਿੱਤੇ ਜਾਣ ਕਿ ਉਨ੍ਹਾਂ ਨੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਮਾਰਚ ਮਹੀਨੇ ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਦਾਖਲ ਕੀਤੀ ਸੀ ਪਰ ਉਹ ਹਾਲੇ ਤਕ ਸੁਣਵਾਈ ਲਈ ਸੂਚੀਬੱਧ ਨਹੀਂ ਹੋਈ ਦਾ ਨੋਟਿਸ ਲੈਂਦਿਆਂ ਇਹ ਗੱਲ ਕਹੀ। -ਏਜੰਸੀ