ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Himachal: ਬਿਲਾਸਪੁਰ ਵਿੱਚ ਬੱਸ ’ਤੇ ਢਿੱਗ ਡਿੱਗਣ ਕਾਰਨ 18 ਹਲਾਕ

ਮਲਬੇ ਹੇਠੋਂ ਬਚਾਏ ਤਿੰਨ ਵਿਅਕਤੀ ਹਸਪਤਾਲ ਦਾਖਲ; ਮੁੱਖ ਮੰਤਰੀ ਸੁੱਖੂ ਵੱਲੋਂ ਬਚਾਅ ਕਾਰਜਾਂ ’ਚ ਤੇਜ਼ੀ ਲਿਆੳੁਣ ਦੇ ਨਿਰਦੇਸ਼
ਘਟਨਾ ਸਥਾਨ ’ਤੇ ਬਚਾਅ ਕਾਰਜਾਂ ’ਚ ਲੱਗੇ ਹੋਏ ਮੁਲਾਜ਼ਮ। -ਫੋਟੋ: ਪੀਟੀਆਈ
Advertisement
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ’ਤੇ ਢਿੱਗਾਂ ਡਿੱਗਣ ਕਾਰਨ ਇਸ ’ਚ ਸਵਾਰ ਘੱਟੋ-ਘੱਟ 18 ਮੁਸਾਫ਼ਰਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਹ ਹਾਦਸਾ ਝੰਡੂਤਾ ਵਿਧਾਨ ਸਭਾ ਹਲਕੇ ਦੇ ਭਲੂਘਾਟ ਇਲਾਕੇ ਵਿੱਚ ਵਾਪਰਿਆ। ਹਾਦਸੇ ਸਮੇਂ ਬੱਸ ਵਿੱਚ 30-35 ਯਾਤਰੀ ਸਵਾਰ ਸਨ ਅਤੇ ਇਹ ਬੱਸ ਮਰੋਟਾਂ ਤੋਂ ਘੁਮਾਰਵੀ ਜਾ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਹਨ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਮਲਬੇ ਵਿੱਚੋਂ 18 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਬਚਾਅ ਕਾਰਜਾਂ ਵਿੱਚ ਲੱਗੇ ਇੱਕ ਪੁਲੀਸ ਕਰਮਚਾਰੀ ਨੇ ਦੱਸਿਆ, "ਪੂਰਾ ਪਹਾੜ ਬੱਸ 'ਤੇ ਡਿੱਗ ਪਿਆ ਹੈ ਅਤੇ ਯਾਤਰੀਆਂ ਦੇ ਬਚਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ।" ਮਲਬੇ ਹੇਠੋਂ ਬਚਾਏ ਗਏ ਤਿੰਨ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਵੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ ਅਤੇ ਅਧਿਕਾਰੀਆਂ ਨੂੰ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ

Advertisement

 

ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ’ਚ ਵਾਪਰੇ ਹਾਦਸੇ ’ਚ ਹੋਈਆਂ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। -ਪੀਟੀਆਈ

Advertisement
Show comments