ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਿਮਾਚਲ: ਮਨੀਮਹੇਸ਼ ਯਾਤਰਾ ਮਾਰਗ ਤੋਂ 350 ਸ਼ਰਧਾਲੂ ਸੁਰੱਖਿਅਤ ਕੱਢੇ

ਮੁੱਖ ਮੰਤਰੀ ਸੁੱਖੂ ਵੱਲੋਂ ਹਡ਼੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ; ਵੈਸ਼ਨੋ ਦੇਵੀ ਯਾਤਰਾ 11ਵੇਂ ਦਿਨ ਵੀ ਮੁਅੱਤਲ
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਮਨਾਲੀ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਮਨੀਮਹੇਸ਼ ਯਾਤਰਾ ਮਾਰਗ ’ਤੇ ਫਸੇ ਤਕਰੀਬਨ 350 ਸ਼ਰਧਾਲੂਆਂ ਨੂੰ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰਾਂ ਰਾਹੀਂ ਹਿਮਾਚਲ ਪ੍ਰਦੇਸ਼ ਦੇ ਭਰਮੌਰ ਤੋਂ ਚੰਬਾ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਨਿਰੀਖਣ ਕੀਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਚੰਬਾ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਤੇ ਖਾਸ ਕਰਕੇ ਭਰਮੌਰ ਵਿਧਾਨ ਸਭਾ ਹਲਕੇ ’ਚ ਸੈਂਕੜੇ ਸ਼ਰਧਾਲੂ ਅਜੇ ਵੀ ਫਸੇ ਹੋਏ ਹਨ। ਇਸ ਵਿਧਾਨ ਸਭਾ ਹਲਕੇ ਦਾ ਅਗਸਤ ਦੇ ਆਖਰੀ ਹਫ਼ਤੇ ’ਚ ਭਾਰੀ ਮੀਂਹ ਕਾਰਨ ਢਿੱਗਾਂ ਡਿੱਗਣ ਤੇ ਅਚਾਨਕ ਆਏ ਹੜ੍ਹਾਂ ਕਾਰਨ ਸੜਕੀ ਸੰਪਰਕ ਟੁੱਟ ਚੁੱਕਾ ਹੈ। ਚੰਬਾ ਦੇ ਡਿਪਟੀ ਕਮਿਸ਼ਨਰ ਰੇਪਸਵਾਲ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਦੇ ਦੋ ਹੈਲੀਕਾਪਟਰਾਂ ਨੂੰ ਸੇਵਾ ’ਚ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 17 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਸੈਂਕੜੇ ਸ਼ਰਧਾਲੂ ਚੰਬਾ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ’ਚ ਫਸੇ ਹੋਏ ਹਨ।

Advertisement

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੁੱਲੂ ਤੇ ਮਨਾਲੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਤੇ ਅਧਿਕਾਰੀਆਂ ਨੂੰ ਬੰਦ ਪਈਆਂ ਸੜਕਾਂ ਖੋਲ੍ਹਣ ਤੇ ਉਨ੍ਹਾਂ ਦੀ ਮੁਰੰਮਤ ਕਰਾਉਣ ਸਬੰਧੀ ਜ਼ਰੂਰੀ ਨਿਰਦੇਸ਼ ਦਿੱਤੇ।

ਉੱਧਰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ ਅੱਜ ਲਗਾਤਾਰ 11ਵੇਂ ਦਿਨ ਵੀ ਮੁਅੱਤਲ ਰਹੀ। ਹਾਲਾਂਕਿ ਦਸ ਦਿਨਾਂ ਦੇ ਭਾਰੀ ਮੀਂਹ, ਹੜ੍ਹਾਂ ਅਤੇ ਢਿੱਗਾਂ ਡਿੱਗਣ ਤੋਂ ਬਾਅਦ ਮੌਸਮ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਧੁੱਪ ਨਿਕਲੀ ਹੈ ਪਰ ਅਧਿਕਾਰੀਆਂ ਨੇ ਹਾਲੇ ਤੱਕ ਯਾਤਰਾ ਮੁੜ ਸ਼ੁਰੂ ਕਰਨ ਬਾਰੇ ਕੋਈ ਫੈਸਲਾ ਨਹੀਂ ਲਿਆ। ਉੱਧਰ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਅੱਜ ਲਗਾਤਾਰ ਚੌਥੇ ਦਿਨ ਵੀ ਬੰਦ ਰਿਹਾ। ਹਾਲਾਂਕਿ ਪੁਣਛ ਨੂੰ ਸ਼ੋਪੀਆਂ ਨਾਲ ਜੋੜਨ ਵਾਲਾ ਅੰਤਰ-ਖੇਤਰੀ ਮੁਗਲ ਰੋਡ ਤਿੰਨ ਦਿਨ ਬਾਅਦ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ।

 

ਦੇਸ਼ ਕੁਦਰਤੀ ਆਫ਼ਤਾਂ ਕਾਰਨ ਪ੍ਰਭਾਵਿਤ ਲੋਕਾਂ ਦੇ ਨਾਲ: ਰਾਸ਼ਟਰਪਤੀ

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇਸ ਸਾਲ ਮੌਨਸੂਨ ਦੌਰਾਨ ਕੁਦਰਤੀ ਆਫ਼ਤਾਂ ’ਤੇ ਦੁੱਖ ਜ਼ਾਹਿਰ ਕਰਦਿਆਂ ਅੱਜ ਕਿਹਾ ਕਿ ਦੇਸ਼ ਪ੍ਰਭਾਵਿਤ ਲੋਕਾਂ ਦਾ ਦੁੱਖ ਸਮਝਦਾ ਹੈ ਅਤੇ ਸੰਕਟ ਦੀ ਇਸ ਘੜੀ ’ਚ ਉਨ੍ਹਾਂ ਦੇ ਨਾਲ ਹੈ। ਮੁਰਮੂ ਨੇ ‘ਐਕਸ’ ’ਤੇ ਇੱਕ ਪੋਸਟ ’ਚ ਕਿਹਾ ਕਿ ਪਹਾੜੀ ਖੇਤਰਾਂ ’ਚ ਬੱਦਲ ਫਟਣ ਤੇ ਮੈਦਾਨੀ ਇਲਾਕਿਆਂ ’ਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਕਾਰਨ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਉੱਤਰਾਖੰਡ, ਅਸਾਮ ਤੇ ਦੇਸ਼ ਦੇ ਕਈ ਹੋਰ ਹਿੱਸਿਆਂ ’ਚ ਕਈ ਮੌਤਾਂ ਹੋਈਆਂ ਹਨ ਤੇ ਭਾਰੀ ਤਬਾਹੀ ਹੋਈ ਹੈ। ਉਨ੍ਹਾਂ ਬਚਾਅ ਤੇ ਰਾਹਤ ਕਾਰਜਾਂ ’ਚ ਸ਼ਾਮਲ ਲੋਕਾਂ ਦੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, ‘ਅਸੀਂ ਸਾਰੇ ਮਿਲ ਕੇ ਇਹ ਚੁਣੌਤੀ ਪਾਰ ਕਰ ਲਵਾਂਗੇ।’ -ਪੀਟੀਆਈ

Advertisement
Show comments