ਹਿਮਾਚਲ: ਬੱਸ ’ਤੇ ਢਿੱਗਾਂ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ 16 ਹੋਈ
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਅਜੇ ਵੀ ਲਾਪਤਾ ਹਨ। ਇਹ ਘਟਨਾ ਝੰਡੂਤਾ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਭਾਲੂਘਾਟ ਖੇਤਰ...
Advertisement
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਅਜੇ ਵੀ ਲਾਪਤਾ ਹਨ।
Advertisement
ਇਹ ਘਟਨਾ ਝੰਡੂਤਾ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਭਾਲੂਘਾਟ ਖੇਤਰ ਵਿੱਚ ਵਾਪਰੀ। ਬੱਸ ਵਿੱਚ ਅੰਦਾਜ਼ਨ 30 ਤੋਂ 35 ਸਵਾਰੀਆਂ ਸਨ ਅਤੇ ਇਹ ਮਰੋਟਨ ਤੋਂ ਘੁਮਾਰਵੀਂ ਜਾ ਰਹੀ ਸੀ।
ਬਚਾਅ ਕਾਰਜਾਂ ਵਿੱਚ ਸ਼ਾਮਲ ਇੱਕ ਪੁਲੀਸ ਅਧਿਕਾਰੀ ਨੇ ਕਿਹਾ, “ਪੂਰਾ ਪਹਾੜ ਹੇਠਾਂ ਆ ਡਿੱਗਿਆ। ਇਹ ਬਹੁਤ ਡਰਾਉਣਾ ਸੀ। ਲੋਕ ਅਜੇ ਵੀ ਫਸੇ ਹੋਏ ਹਨ, ਉਨ੍ਹਾਂ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ।”
ਮਲਬੇ ਵਿੱਚੋਂ ਤਿੰਨ ਲੋਕਾਂ ਨੂੰ ਜ਼ਿੰਦਾ ਬਾਹਰ ਕੱਢਿਆ ਗਿਆ, ਜਿਸ ਹੋਰ ਲੋਕਾਂ ਦੇ ਬਚੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
Advertisement