ਨਵੀਂ ਦਿੱਲੀ/ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਭਾਜਪਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਆਪਣੇ ਪੰਜ ਬਾਗ਼ੀ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਮੁਅੱਤਲਾਂ ਵਿੱਚ ਸਾਬਕਾ ਵਿਧਾਇਕ ਤੇਜਵੰਤ ਸਿੰਘ ਨੇਗੀ (ਕਿਨੌਰ), ਕਿਸ਼ੋਰੀ ਲਾਲ (ਅੰਨੀ), ਮਨੋਹਰ ਧੀਮਾਨ (ਇੰਦੋਰਾ), ਕੇ ਐੱਲ ਠਾਕੁਰ (ਨਾਲਾਗੜ੍ਹ) ਅਤੇ ਭਾਜਪਾ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਮੀਤ ਪ੍ਰਧਾਨ ਕ੍ਰਿਪਾਲ ਪਰਮਾਰ ਸ਼ਾਮਲ ਹਨ। ਭਾਜਪਾ ਵੱਲੋਂ ਟਿਕਟ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਇਹ ਸਾਰੇ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜ ਰਹੇ ਹਨ। ਪਰਮਾਰ ਫਤਹਿਪੁਰ ਹਲਕੇ ਤੋਂ ਆਜ਼ਾਦ ਚੋਣ ਲੜ ਰਿਹਾ ਹੈ। -ਪੀਟੀਆਈ