ਹਿਮਾਚਲ: ਮਹਿਲਾ ਸੈਲਾਨੀ ਨਾਲ ਹੋਟਲ ਦੇ ਮਾਲਕ ਵੱਲੋਂ ਬਲਾਤਕਾਰ, ਮੁਲਜ਼ਮ ਗ੍ਰਿਫ਼ਤਾਰ
ਪੁਲੀਸ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਦਿੱਲੀ ਦੀ ਮਹਿਲਾ ਸੈਲਾਨੀ ਨਾਲ ਕਥਿਤ ਬਲਾਤਕਾਰ ਕਰਨ ਵਾਲੇ ਹੋਟਲ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ਸੈਲਾਨੀ ਇਸੇ ਹੋਟਲ ਵਿਚ ਠਹਿਰੀ ਹੋਈ ਸੀ। ਮੁਲਜ਼ਮ ਦੀ ਪਛਾਣ ਸ਼ੁਭਮ ਵਜੋਂ ਦੱਸੀ ਗਈ ਹੈ।
ਮਹਿਲਾ ਵੱਲੋਂ ਦਰਜ ਸ਼ਿਕਾਇਤ ਅਨੁਸਾਰ, ਉਹ ਆਪਣੇ ਤਿੰਨ ਦੋਸਤਾਂ ਅਤੇ ਆਪਣੇ ਇੰਪਲਾਇਰ, ਜੋ ਸ਼ੁਭਮ ਦਾ ਦੋਸਤ ਹੈ, ਨਾਲ ਧਰਮਸ਼ਾਲਾ ਨੇੜੇ ਹੋਟਲ ਵਿੱਚ ਠਹਿਰੀ ਹੋਈ ਸੀ। ਐਤਵਾਰ ਨੂੰ ਜਦੋਂ ਮਹਿਲਾ ਦੇ ਦੋਸਤ ਸੈਰ-ਸਪਾਟੇ ਲਈ ਗਏ ਹੋਏ ਸਨ ਤਾਂ ਸ਼ੁਭਮ ਨੇ ਉਸ ਦੇ ਕਮਰੇ ਵਿੱਚ ਦਾਖਲ ਹੋ ਕੇ ਉਸ ਨਾਲ ਬਲਾਤਕਾਰ ਕੀਤਾ।
ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਇਸ ਘਟਨਾ ਬਾਰੇ ਕਿਸੇ ਨੂੰ ਕੁਝ ਦੱਸਣ ’ਤੇ ਗੰਭੀਰ ਸਿੱਟੇ ਭੁਗਤਣ ਦੀ ਧਮਕੀ ਵੀ ਦਿੱਤੀ। ਪੁਲੀਸ ਨੇ ਮਹਿਲਾ ਸੈਲਾਨੀ ਦੀ ਸ਼ਿਕਾਇਤ ’ਤੇ ਮੁੁਲਜ਼ਮ ਨੂੰ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਕਿਹਾ ਕਿ ਮਹਿਲਾ ਨੂੰ ਡਾਕਟਰੀ ਜਾਂਚ ਲਈ ਭੇਜਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।