ਹਿਮਾਚਲ ਪ੍ਰਦੇਸ਼: 2 ਹਸਪਤਾਲਾਂ ਨੂੰ ਬੰਬ ਦੀ ਧਮਕੀ, ਇਮਾਰਤਾਂ ਖਾਲੀ ਕਰਵਾਈਆਂ
ਹਿਮਾਚਲ ਦੇ ਮੰਡੀ ਜ਼ਿਲ੍ਹੇ ਦੇ ਨੇਰ ਚੌਕ ਵਿਖੇ ਸਥਿਤ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਚੰਬਾ ਜ਼ਿਲ੍ਹੇ ਦੇ ਪੰਡਿਤ ਜਵਾਹਰ ਲਾਲ ਨਹਿਰੂ ਸਰਕਾਰੀ ਮੈਡੀਕਲ ਕਾਲਜ ਨੂੰ ਬੰਬ ਦੀ ਧਮਕੀ ਮਿਲੀ ਹੈ। ਰਿਪੋਰਟਾਂ ਅਨੁਸਾਰ ਹਸਪਤਾਲਾਂ ਨੂੰ ਈਮੇਲ ਪ੍ਰਾਪਤ ਹੋਈਆਂ...
Advertisement
ਹਿਮਾਚਲ ਦੇ ਮੰਡੀ ਜ਼ਿਲ੍ਹੇ ਦੇ ਨੇਰ ਚੌਕ ਵਿਖੇ ਸਥਿਤ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਚੰਬਾ ਜ਼ਿਲ੍ਹੇ ਦੇ ਪੰਡਿਤ ਜਵਾਹਰ ਲਾਲ ਨਹਿਰੂ ਸਰਕਾਰੀ ਮੈਡੀਕਲ ਕਾਲਜ ਨੂੰ ਬੰਬ ਦੀ ਧਮਕੀ ਮਿਲੀ ਹੈ। ਰਿਪੋਰਟਾਂ ਅਨੁਸਾਰ ਹਸਪਤਾਲਾਂ ਨੂੰ ਈਮੇਲ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚ ਲਿਖਿਆ ਸੀ, ‘‘ਘੱਟ ਤੋਂ ਘੱਟ ਜਾਨੀ ਨੁਕਸਾਨ ਪਹੁੰਚਾਉਣ ਲਈ ਚਾਰ ਆਰ.ਡੀ.ਐਕਸ 800-ਸਿਲੀਕਾਨ ਬੇਸ ਫਿਊਜ਼ ਜਾਣਬੁੱਝ ਕੇ ਲਗਾਏ ਗਏ ਹਨ।’’
ਮੰਡੀ ਹੈੱਡਕੁਆਰਟਰ ਦੇ ਡੀਐੱਸਪੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਪੂਰੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ ਅਤੇ ਤਲਾਸ਼ੀ ਜਾਰੀ ਹੈ ਅਧਿਕਾਰੀ ਨੇ ਦੱਸਿਆ ਕਿ ਹਸਪਤਾਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਬੰਬ ਨਕਾਰਾ ਦਸਤੇ ਅਤੇ ਡੌਗ ਸਕੁਐਡਸ ਇਮਾਰਤਾਂ ਦੀ ਤਲਾਸ਼ੀ ਲੈ ਰਹੇ ਹਨ।
Advertisement
ਇਸ ਸਾਲ ਦੇ ਸ਼ੁਰੂ ਵਿੱਚ ਰਾਜ ਦੀਆਂ ਕਈ ਵੱਡੀਆਂ ਸਰਕਾਰੀ ਸੰਸਥਾਵਾਂ ਜਿਨ੍ਹਾਂ ਵਿੱਚ ਰਾਜ ਸਕੱਤਰੇਤ, ਹਾਈ ਕੋਰਟ ਅਤੇ ਡੀ.ਸੀ. ਮੰਡੀ ਦਾ ਦਫ਼ਤਰ ਸ਼ਾਮਲ ਹਨ, ਨੂੰ ਅਜਿਹੀਆਂ ਧਮਕੀਆਂ ਮਿਲੀਆਂ ਸਨ।
Advertisement