ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 22 ਫਰਵਰੀ
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ’ਚ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਫੈਕਟਰੀ ਊਨਾ ਦੇ ਬਾਥੂ ਉਦਯੋਗਿਕ ਖੇਤਰ ਵਿੱਚ ਸਥਿਤ ਹੈ। 12 ਤੋਂ ਵੱਧ ਲੋਕ ਝੁਲਸ ਗਏ ਅਤੇ ਉਹ ਊਨਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਫਾਇਰ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।