ਸ਼ਿਮਲਾ, 6 ਸਤੰਬਰ
ਹਿਮਾਚਲ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਫਿਲਮ ਅਦਾਕਾਰਾ ਕੰਗਣਾ ਰਣੌਤ ਨੂੰ ਸੁਰੱਖਿਆ ਮੁਹੱਈਆ ਕਰਾ ਦਿੱਤੀ ਹੈ ਤੇ ਇਹ ਸੁਰੱਖਿਆ ਉਸ ਦੀ ਮੁੰਬਈ ਫੇਰੀ ਤੱਕ ਵਧਾਈ ਜਾ ਸਕਦੀ ਹੈ। ਮੁੱਖ ਮੰਤਰੀ ਨੇ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੰਗਣਾ ਹਿਮਾਚਲ ਪ੍ਰਦੇਸ਼ ਦੀ ਧੀ ਹੈ ਤੇ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਨੂੰ ਸੁਰੱਖਿਆ ਦਿੱਤੀ ਜਾਵੇ। -ਪੀਟੀਆਈ