ਸ਼ਿਮਲਾ: ਪੁਲੀਸ ਕਾਂਸਟੇਬਲਾਂ ਦੀ ਭਰਤੀ ਸਬੰਧੀ ਮਾਰਚ ਮਹੀਨੇ ਲਈ ਗਈ ਲਿਖਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਮਗਰੋਂ ਰੱਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ ਇਹ ਪੇਪਰ ਰੱਦ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਪੜਤਾਲ ਲਈ ਇੱਕ ਵਿਸ਼ੇਸ਼ ਜਾਂਚ ਟੀਮ ਵੀ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਡੀਆਈਜੀ ਮਧੂ ਸੂਦਨ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਪੇਪਰ ਲੀਕ ਮਾਮਲੇ ਅਤੇ ਭਰਤੀ ਪ੍ਰਕਿਰਿਆ ਦੀ ਜਾਂਚ ਕਰੇਗੀ। ਇਸ ਸਬੰਧੀ ਕਾਂਗੜਾ ਜ਼ਿਲ੍ਹੇ ਵਿੱਚ ਇੱਕ ਕੇਸ ਵੀ ਦਰਜ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਸਬੰਧੀ ਸਰੀਰਕ ਮਾਪਦੰਡ ਪੂਰੇ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰਖਿਆ 27 ਮਾਰਚ ਨੂੰ ਲਈ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਇਸ ਮਹੀਨੇ ਅਖ਼ੀਰ ਤੱਕ ਦੁਬਾਰਾ ਲਈ ਜਾਵੇਗੀ। -ਪੀਟੀਆਈ