DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Himachal Pradesh: ਬਿਲਾਸਪੁਰ 'ਚ 151 ਗ੍ਰਾਮ ਚਿੱਟੇ ਸਮੇਤ ਪੰਜਾਬ ਦੇ ਤਿੰਨ ਵਸਨੀਕ ਕਾਬੂ

ਪੁਲੀਸ ਨੇ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਕੀਤਾ ਦਰਜ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਬਿਲਾਸਪੁਰ ਪੁਲੀਸ ਦੀ ਸਪੈਸ਼ਲ ਡਿਟੈਕਸ਼ਨ ਟੀਮ (ਐੱਸ ਡੀ ਟੀ) ਨੇ ਬਿਲਾਸਪੁਰ ਦੇ ਝੰਡੂਤਾ ਨੇੜੇ ਧਰਾਰਸਾਨੀ ਤੋਂ 151.33 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਪੰਜਾਬ ਦੇ ਤਿੰਨ ਵਸਨੀਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ (40), ਜੋਵਨਜੀਤ ਸਿੰਘ (25) ਅਤੇ ਗੁਰਚਾਂਤ ਸਿੰਘ (32) ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ (ਪੰਜਾਬ) ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਨੂੰ ਧਰਾਰਸਾਨੀ ਫੋਰਲੇਨ 'ਤੇ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਪੁਲੀਸ ਟੀਮ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਚੈਕਿੰਗ ਦੌਰਾਨ ਪੁਲੀਸ ਨੇ ਇੱਕ ਕਾਰ ਨੂੰ ਰੋਕਿਆ, ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ। ਗੱਡੀ ਰੋਕਣ 'ਤੇ ਸਵਾਰ ਵਿਅਕਤੀ ਘਬਰਾ ਗਏ ਅਤੇ ਸ਼ੱਕ ਪੈਣ 'ਤੇ ਜਦੋਂ ਪੁਲੀਸ ਨੇ ਪੁੱਛਗਿੱਛ ਕੀਤੀ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਤਲਾਸ਼ੀ ਦੌਰਾਨ ਪੁਲੀਸ ਨੂੰ ਡਰਾਈਵਰ ਸੀਟ ਦੇ ਅੱਗੇ ਫੁੱਟ ਮੈਟ ਦੇ ਹੇਠਾਂ ਲੁਕਾਇਆ ਇੱਕ ਲਿਫਾਫਾ ਮਿਲਿਆ, ਜਿਸ ਵਿੱਚੋਂ ਚਿੱਟਾ ਬਰਾਮਦ ਹੋਇਆ।

Advertisement

ਤੁਰੰਤ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਨਸ਼ੀਲਾ ਪਦਾਰਥ ਜ਼ਬਤ ਕਰ ਲਿਆ। ਬਿਲਾਸਪੁਰ ਦੇ ਪੁਲੀਸ ਸੁਪਰਡੈਂਟ (ਐੱਸ ਪੀ) ਅਭਿਸ਼ੇਕ ਧੀਮਾਨ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ, 1985 ਦੀ ਧਾਰਾ 21 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕਰ ਰਹੀ ਹੈ।

Advertisement

ਉਨ੍ਹਾਂ ਕਿਹਾ, "ਜ਼ਬਤ ਕੀਤੇ ਗਏ ਨਸ਼ੇ ਦੇ ਸਰੋਤ ਦੇ ਨਾਲ-ਨਾਲ ਮੁਲਜ਼ਮਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਸਪਲਾਈ ਚੇਨ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।"

Advertisement
×