DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Himachal Rain Alert: ਹਿਮਾਚਲ ਵਿੱਚ 10 ਅਗਸਤ ਤੋਂ ਮੁੜ ਸਰਗਰਮ ਹੋਵੇਗਾ ਮੌਨਸੂਨ; ਚਾਰ ਜ਼ਿਲ੍ਹਿਆਂ ਲਈ ਓਰੈਂਜ ਅਲਰਟ

ਆਈ ਐਮ ਡੀ ਨੇ ਭਾਰੀ ਮੀਂਹ, ਹੜ੍ਹ ਤੇ ਢਿੱਗਾਂ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ; ਲੋਕਾਂ ਨੂੰ ਗੈਰ-ਜ਼ਰੂਰੀ ਸਫ਼ਰ ਤੋਂ ਬਚਣ ਦੀ ਸਲਾਹ

  • fb
  • twitter
  • whatsapp
  • whatsapp
featured-img featured-img
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਭਾਰੀ ਮੀਂਹ ਕਾਰਨ ਡਿੱਗੀਆਂ ਹੋਈਆਂ ਢਿੱਗਾਂ ਦੀ ਪੁਰਾਣੀ ਤਸਵੀਰ। -ਫੋਟੋ: ਪੀਟੀਆਈ
Advertisement

Himachal Rain Alert: ਹਿਮਾਚਲ ਪ੍ਰਦੇਸ਼ ਵਿੱਚ 10 ਅਗਸਤ ਤੋਂ ਮੌਨਸੂਨ ਇੱਕ ਵਾਰ ਫਿਰ ਤੇਜ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈ ਐਮ ਡੀ) ਨੇ ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਲਈ 10 ਅਤੇ 11 ਅਗਸਤ ਨੂੰ ਓਰੈਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਭਾਰੀ ਮੀਂਹ, ਅਚਾਨਕ ਹੜ੍ਹ, ਜ਼ਮੀਨ ਖਿਸਕਣ ਅਤੇ ਦਰਿਆਵਾਂ-ਨਾਲਿਆਂ ਦੇ ਜਲ ਪੱਧਰ ਵਿੱਚ ਵਾਧੇ ਦੀ ਚਿਤਾਵਨੀ ਦਿੱਤੀ ਹੈ।

ਮੌਸਮ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸ਼ੋਭਿਤ ਕਟਿਆਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਮੌਨਸੂਨ ਆਮ ਰਿਹਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ-ਨਾਲ ਚੰਬਾ, ਕਾਂਗੜਾ, ਮੰਡੀ, ਸ਼ਿਮਲਾ ਅਤੇ ਬਿਲਾਸਪੁਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਵੀ ਪਿਆ।

Advertisement

ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨਾਂ ਦੌਰਾਨ ਕੋਈ ਵੱਡਾ ਮੌਸਮੀ ਸਿਸਟਮ ਸਰਗਰਮ ਨਹੀਂ ਹੋਵੇਗਾ। 7 ਅਗਸਤ ਨੂੰ ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦਕਿ ਹੋਰ ਜ਼ਿਲ੍ਹਿਆਂ ਦੇ ਕੁਝ ਸਥਾਨਾਂ 'ਤੇ ਵੀ ਭਾਰੀ ਮੀਂਹ ਪੈ ਸਕਦਾ ਹੈ। 8 ਅਤੇ 9 ਅਗਸਤ ਨੂੰ ਮੀਂਹ ਦੀ ਗਤੀਵਿਧੀ ਕੁਝ ਘੱਟ ਰਹਿਣ ਦੀ ਸੰਭਾਵਨਾ ਹੈ।

Advertisement

ਕਟਿਆਰ ਨੇ ਕਿਹਾ ਕਿ 10 ਅਗਸਤ ਤੋਂ ਮੌਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਦੋ ਤੋਂ ਤਿੰਨ ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਵਿੱਚ ਸਭ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਕਾਰਨ ਇਨ੍ਹਾਂ ਚਾਰ ਜ਼ਿਲ੍ਹਿਆਂ ਲਈ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ 10 ਅਤੇ 11 ਅਗਸਤ ਨੂੰ ਦਰਿਆਵਾਂ, ਖੱਡਾਂ ਅਤੇ ਹੋਰ ਜਲ ਸਰੋਤਾਂ ਵਿੱਚ ਪਾਣੀ ਦਾ ਪੱਧਰ ਅਤੇ ਵਹਾਅ ਲਗਾਤਾਰ ਵਧ ਸਕਦਾ ਹੈ। ਇਸ ਨਾਲ ਅਚਾਨਕ ਹੜ੍ਹ, ਜ਼ਮੀਨ ਖਿਸਕਣ ਦਾ ਖ਼ਤਰਾ ਕਾਫ਼ੀ ਵਧ ਜਾਵੇਗਾ। ਭਾਰੀ ਮੀਂਹ ਕਾਰਨ ਸੜਕਾਂ ਫਿਸਲਣ ਭਰੀਆਂ ਹੋ ਸਕਦੀਆਂ ਹਨ, ਦਿੱਖ ਘੱਟ ਹੋ ਸਕਦੀ ਹੈ ਅਤੇ ਕਮਜ਼ੋਰ ਢਾਂਚਿਆਂ ਦੇ ਨਾਲ-ਨਾਲ ਖੇਤੀਬਾੜੀ ਅਤੇ ਬਾਗਬਾਨੀ ਦੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਬਿਨਾਂ ਲੋੜ ਦੇ ਸਫ਼ਰ ਤੋਂ ਬਚਣ, ਦਰਿਆਵਾਂ ਅਤੇ ਨਾਲਿਆਂ ਤੋਂ ਦੂਰ ਰਹਿਣ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ। ਵਾਹਨ ਚਾਲਕਾਂ ਨੂੰ ਫਿਸਲਣ ਵਾਲੀਆਂ ਸੜਕਾਂ 'ਤੇ ਸਾਵਧਾਨੀ ਨਾਲ ਗੱਡੀ ਚਲਾਉਣ ਅਤੇ ਲੋੜ ਨਾ ਹੋਣ 'ਤੇ ਘਰਾਂ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ। ਕਿਸਾਨਾਂ ਅਤੇ ਬਾਗਬਾਨਾਂ ਨੂੰ ਵੀ ਆਪਣੀਆਂ ਫ਼ਸਲਾਂ ਦੀ ਸੁਰੱਖਿਆ ਲਈ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ ਹੈ।

Advertisement
×