Himanta Biswa Sarma ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਸਣੇ ਅਸਤੀਫ਼ਾ ਦੇ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਦਮ ਭਾਜਪਾ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਕਰਨ ਲਈ ਚੁੱਕਿਆ ਗਿਆ...
Advertisement
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਸਣੇ ਅਸਤੀਫ਼ਾ ਦੇ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਦਮ ਭਾਜਪਾ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਕਰਨ ਲਈ ਚੁੱਕਿਆ ਗਿਆ ਹੈ। 126 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਦੀ ਅਗਵਾਈ ਵਾਲੇ ਐੱਨ ਡੀ ਏ ਨੇ 102 ਸੀਟਾਂ ਜਿੱਤੀਆਂ ਹਨ। ਰਾਜਪਾਲ ਨੇ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਅਤੇ ਸਰਮਾ ਨੂੰ ਨਵੀਂ ਸਰਕਾਰ ਦੇ ਅਹੁਦਾ ਸੰਭਾਲਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਬੇਨਤੀ ਕੀਤੀ ਹੈ। ਲੋਕ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਮਾ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ 11 ਮਈ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ, ‘‘ਇਹ ਇਤਿਹਾਸਕ ਜਿੱਤ ਹੈ, ਇਸ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੌਕੇ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।’
Advertisement
Advertisement
×

