ਹਿੰਦੀ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹਿਯੋਗੀ; ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਵਿਰੋਧ ਨਹੀਂ ਹੋਣਾ ਚਾਹੀਦਾ: ਅਮਿਤ ਸ਼ਾਹ
ਨਵੀਂ ਦਿੱਲੀ, 26 ਜੂਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਹਿੰਦੀ ਕਿਸੇ ਵੀ ਭਾਰਤੀ ਭਾਸ਼ਾ ਦੇ ਵਿਰੋਧ ਵਿੱਚ ਨਹੀਂ ਹੈ, ਸਗੋਂ ਇਹ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹਿਯੋਗੀ ਹੈ ਅਤੇ ਦੇਸ਼ ਵਿੱਚ ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਵਿਰੋਧ...
ਨਵੀਂ ਦਿੱਲੀ, 26 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਹਿੰਦੀ ਕਿਸੇ ਵੀ ਭਾਰਤੀ ਭਾਸ਼ਾ ਦੇ ਵਿਰੋਧ ਵਿੱਚ ਨਹੀਂ ਹੈ, ਸਗੋਂ ਇਹ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹਿਯੋਗੀ ਹੈ ਅਤੇ ਦੇਸ਼ ਵਿੱਚ ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਵਿਰੋਧ ਨਹੀਂ ਹੋਣਾ ਚਾਹੀਦਾ। ਕੇਂਦਰ ਸਰਕਾਰ ਦੇ ਰਾਜਭਾਸ਼ਾ ਵਿਭਾਗ ਦੇ ਗੋਲਡਨ ਜੁਬਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਸਥਾਨਕ ਭਾਸ਼ਾ ਵਿੱਚ ਮੈਡੀਕਲ ਅਤੇ ਇੰਜਨੀਅਰਿੰਗ ਦੀ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਵੀ ਕਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਾਰੀਆਂ ਰਾਜ ਸਰਕਾਰਾਂ ਨੂੰ ਪ੍ਰਸ਼ਾਸਨਿਕ ਕਾਰਜਾਂ ਨੂੰ ਸੰਚਾਲਿਤ ਕਰਨ ਲਈ ਭਾਰਤੀ ਭਾਸ਼ਾਵਾਂ ਦੀ ਵਰਤੋਂ ਕਰਨ ਵਿੱਚ ਮਦਦ ਕਰੇਗਾ। ਗ੍ਰਹਿ ਮੰਤਰੀ ਨੇ ਕਿਹਾ, "ਮੈਂ ਦਿਲੋਂ ਮੰਨਦਾ ਹਾਂ ਕਿ ਹਿੰਦੀ ਕਿਸੇ ਵੀ ਹੋਰ ਭਾਰਤੀ ਭਾਸ਼ਾ ਦੀ ਵਿਰੋਧੀ ਨਹੀਂ ਹੋ ਸਕਦੀ। ਹਿੰਦੀ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹਿਯੋਗੀ ਹੈ।"
ਸ਼ਾਹ ਨੇ ਕਿਹਾ ਕਿ ਹਿੰਦੀ ਅਤੇ ਹੋਰ ਭਾਰਤੀ ਭਾਸ਼ਾਵਾਂ ਮਿਲ ਕੇ ਦੇਸ਼ ਦੀ ਸੰਸਕ੍ਰਿਤੀ ਦੇ ਸਵੈ-ਮਾਣ ਨੂੰ ਆਪਣੀ ਅੰਤਿਮ ਮੰਜ਼ਿਲ ਤੱਕ ਪਹੁੰਚਾ ਸਕਦੀਆਂ ਹਨ। ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਹਰ ਕਿਸੇ ਨੂੰ ਗੁਲਾਮੀ ਦੀ ਮਾਨਸਿਕਤਾ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਵਿਅਕਤੀ ਆਪਣੀ ਭਾਸ਼ਾ ’ਤੇ ਮਾਣ ਨਹੀਂ ਕਰਦਾ, ਜਾਂ ਆਪਣੀ ਭਾਸ਼ਾ ਵਿੱਚ ਆਪਣੇ ਵਿਚਾਰਾਂ ਨੂੰ ਪ੍ਰਗਟ ਨਹੀਂ ਕਰ ਸਕਦਾ, ਉਹ ਵਿਅਕਤੀ ਗੁਲਾਮੀ ਦੀ ਮਾਨਸਿਕਤਾ ਤੋਂ ਮੁਕਤ ਨਹੀਂ ਹੋ ਸਕਦਾ।
ਸ਼ਾਹ ਨੇ ਇਹ ਵੀ ਕਿਹਾ ਕਿ ਜਿੱਥੋਂ ਤੱਕ ਦੇਸ਼ ਦਾ ਸਬੰਧ ਹੈ, ਭਾਸ਼ਾ ਸਿਰਫ ਸੰਚਾਰ ਦਾ ਮਾਧਿਅਮ ਨਹੀਂ ਹੈ, ਇਹ ਇੱਕ ਰਾਸ਼ਟਰ ਦੀ ਆਤਮਾ ਹੈ। -ਪੀਟੀਆਈ

