ਚੰਡੀਗੜ੍ਹ, 20 ਮਈ
ਹਰਿਆਣਾ ਪੁਲੀਸ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖ਼ਿਲਾਫ਼ ਹਿਸਾਰ ਵਿੱਚ ਪ੍ਰਦਰਸ਼ਨ ਕਰਨ ਅਤੇ ਪੁਲੀਸ ਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੇ ਮਾਮਲੇ ਵਿੱਚ 350 ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਅਰਬਨ ਅਸਟੇਟ ਦੇ ਐੱਸਐੱਚਓ ਵਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਹਸਪਤਾਲ ਦੇ ਉਦਘਾਟਨ ਮਗਰੋਂ ਕਿਸਾਨਾਂ ਤੇ ਪੁਲੀਸ ਵਿਚਕਾਰ ਹੋਏ ਟਕਰਾਅ ਕਰਕੇ 5 ਮਹਿਲਾ ਪੁਲੀਸ ਮੁਲਾਜ਼ਮਾਂ ਸਣੇ 20 ਪੁਲੀਸ ਅਧਿਕਾਰੀਆਂ ਦੇ ਸੱਟਾਂ ਵੱਜੀਆਂ ਤੇ ਇਹ ਸਾਰੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।-ਪੀਟੀਆਈ