ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਫਰਵਰੀ
ਇਥੋਂ ਦੇ ਸਿੰਘੂ ਬਾਰਡਰ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਨਮਾਨ ਕੀਤਾ ਗਿਆ। ਮੋਰਚੇ ਵੱਲੋਂ ਅੱਜ ਸਾਰੇ ਦੇਸ਼ ਵਿੱਚ ਤਿੰਨਾਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪੱਗੜੀ ਸੰਭਾਲ ਜੱਟਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਪੱਗੜੀ ਸੰਭਾਲ ਜੱਟਾ ਮੁਹਿੰਮ ਸ਼ਹੀਦੇ ਆਜ਼ਮ ਦੇ ਚਾਚਾ ਅਜੀਤ ਸਿੰਘ ਨੇ ਅੰਗਰੇਜ਼ਾਂ ਖ਼ਿਲਾਫ਼ ਵਿੱਢੀ ਸੀ।