Hope SC will initiate suo-moto contempt proceedings against Nishikant Dubey ਨਿਸ਼ੀਕਾਂਤ ਦੂਬੇ ਦੇ ਬਿਆਨ ’ਤੇ ਸਿਆਸਤ ਗਰਮਾਈ
ਨਵੀਂ ਦਿੱਲੀ, 19 ਅਪਰੈਲ
SC going beyond its limits: BJP leader Nishikant Dubeyਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਅੱਜ ਸੁਪਰੀਮ ਕੋਰਟ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਕਾਨੂੰਨ ਸਿਰਫ਼ ਸਰਵਉਚ ਅਦਾਲਤ ਹੀ ਬਣਾਏਗੀ ਤਾਂ ਸੰਸਦ ਅਤੇ ਵਿਧਾਨ ਸਭਾਵਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਇਸ ਸਬੰਧੀ ਦੂਬੇ ਨੇ ਪਹਿਲਾਂ ਐਕਸ ’ਤੇ ਪੋਸਟ ਪਾਈ, ਇਸ ਤੋਂ ਬਾਅਦ ਏਜੰਸੀ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਸੁਪਰੀਮ ਕੋਰਟ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰ ਕੇ ਸੰਸਦ ਦੀ ਕਾਨੂੰਨ ਬਣਾਉਣ ਵਾਲੀ ਤਾਕਤ ਨੂੰ ਆਪਣੇ ਹੱਥ ਵਿਚ ਲੈ ਰਹੀ ਹੈ, ਇੰਨਾ ਹੀ ਨਹੀਂ ਸਗੋਂ ਰਾਸ਼ਟਰਪਤੀ ਨੂੰ ਵੀ ਨਿਰਦੇਸ਼ ਦੇ ਰਹੀ ਹੈ। ਉਨ੍ਹਾਂ ਅਦਾਲਤ ’ਤੇ ਦੋਸ਼ ਲਾਇਆ ਕਿ ਉਹ ਦੇਸ਼ ਵਿਚ ਧਾਰਮਿਕ ਜੰਗ ਨੂੰ ਹੁਲਾਰਾ ਦੇ ਰਹੀ ਹੈੇ
ਉਨ੍ਹਾਂ ਨੇ ‘ਐਕਸ’ 'ਤੇ ਲਿਖਿਆ, ‘ਕਾਨੂੰਨ ਜੇਕਰ ਸਿਰਫ਼ ਸੁਪਰੀਮ ਕੋਰਟ ਹੀ ਬਣਾਏਗੀ ਤਾਂ ਸੰਸਦ ਭਵਨ ਬੰਦ ਕਰ ਦੇਣਾ ਚਾਹੀਦਾ ਹੈ।’ ਉਨ੍ਹਾਂ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ ਜਦ ਸੁਪਰੀਮ ਕੋਰਟ ਵਕ਼ਫ਼ (ਸੋਧ) ਕਾਨੂੰਨ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਕਈ ਅਰਜ਼ੀਆਂ ’ਤੇ ਸੁਣਵਾਈ ਕਰ ਰਹੀ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਭਾਜਪਾ ਆਗੂ ਦੇ ਇਸ ਬਿਆਨ ਦੀ ਰੱਜ ਕੇ ਨਿਖੇਧੀ ਕਰਦਿਆਂ ਆਗੂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗੀ ਕੀਤੀ ਹੈ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਕਈ ਮੈਂਬਰਾਂ ਨੇ ਕਿਹਾ ਕਿ ਸਰਵਉਚ ਅਦਾਲਤ ਇਸ ਮਾਮਲੇ ਦਾ ਆਪ ਹੀ ਨੋਟਿਸ ਲੈ ਕੇ ਕਾਰਵਾਈ ਕਰੇਗੀ।