ਹੋਸਾਬਲੇ ਵੱਲੋਂ ਐੱਸ ਆਈ ਆਰ ਦਾ ਬਚਾਅ
ਆਰ ਐੱਸ ਐੱਸ ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਾਬਲੇ ਨੇ ਅੱਜ ਦਾਅਵਾ ਕੀਤਾ ਕਿ ਕੁਝ ਅੰਦਰੂਨੀ ਅਤੇ ਬਾਹਰੀ ‘ਅਰਾਜਕ ਤਾਕਤਾਂ’ ਦੇਸ਼ ਦੇ ਨੌਜਵਾਨਾਂ ਨੂੰ ਭੜਕਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਪਰਿਵਰਤਨ ਸਿਰਫ਼ ਚੋਣਾਂ ਰਾਹੀਂ ਹੋਣਾ ਚਾਹੀਦਾ ਹੈ, ਨਾ ਕਿ ਹਿੰਸਾ...
ਆਰ ਐੱਸ ਐੱਸ ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਾਬਲੇ ਨੇ ਅੱਜ ਦਾਅਵਾ ਕੀਤਾ ਕਿ ਕੁਝ ਅੰਦਰੂਨੀ ਅਤੇ ਬਾਹਰੀ ‘ਅਰਾਜਕ ਤਾਕਤਾਂ’ ਦੇਸ਼ ਦੇ ਨੌਜਵਾਨਾਂ ਨੂੰ ਭੜਕਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਪਰਿਵਰਤਨ ਸਿਰਫ਼ ਚੋਣਾਂ ਰਾਹੀਂ ਹੋਣਾ ਚਾਹੀਦਾ ਹੈ, ਨਾ ਕਿ ਹਿੰਸਾ ਜਾਂ ਅਸ਼ਾਂਤੀ ਰਾਹੀਂ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦਾ ਵੀ ਬਚਾਅ ਕੀਤਾ ਅਤੇ ਕਿਹਾ ਕਿ ਸੂਚੀਆਂ ’ਚੋਂ ਗ਼ਲਤੀਆਂ ਦੂਰ ਕਰਨ ਲਈ ਇਹ ਜ਼ਰੂਰੀ ਹੈ। ਹੋਸਾਬਲੇ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਵਿਰੋਧ ਕਰਨ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ। ਹੋਸਾਬਲੇ ਰਾਸ਼ਟਰੀ ਸੋਇਮਸੇਵਕ ਸੰਘ (ਆਰ ਐੱਸ ਐੱਸ) ਦੀ ਮੁੱਖ ਜਥੇਬੰਦਕ ਇਕਾਈ ‘ਅਖਿਲ ਭਾਰਤੀ ਕਾਰਜਕਾਰੀ ਮੰਡਲ’ ਦੀ ਸਾਲਾਨਾ ਬੈਠਕ ਤੋਂ ਬਾਅਦ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਦਿੱਲੀ ਦੇ ਜੰਤਰ ਮੰਤਰ ਵਿੱਚ ਹਾਲ ਹੀ ’ਚ ਹੋਏ ਅੰਦੋਲਨ ਬਾਰੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਦਰ ਅਤੇ ਬਾਹਰ ਕੁਝ ‘ਅਰਾਜਕ ਤਾਕਤਾਂ’ ਨੌਜਵਾਨਾਂ ਨੂੰ ਭੜਕਾਉਣ ਦੀ ਸਾਜ਼ਿਸ਼ ਰਚ ਰਹੀਆਂ ਹਨ। ਉਨ੍ਹਾਂ ਕਿਹਾ, ‘‘...ਪਰ ਕਿਸੇ ਵੀ ਸਮਾਜ ਅਤੇ ਸਰਕਾਰ ਨੂੰ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਚਿੰਤਾਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। -ਪੀਟੀਆਈ

