ਤਿਲੰਗਾਨਾ/ਨਵੀਂ ਦਿੱਲੀ: ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਤੋਂ ਬਾਅਦ ਹੁਣ ਲੇਹ, ਆਂਧਰਾ ਪ੍ਰਦੇਸ਼ ਅਤੇ ਤਿਲੰਗਾਨਾ ਦੇ ਕਈ ਹਿੱਸਿਆਂ ’ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ। ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਦੀ ਕੀਮਤ ’ਚ 27 ਅਤੇ ਡੀਜ਼ਲ ’ਚ 28 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਪਿਛਲੇ ਇਕ ਮਹੀਨੇ ’ਚ 18ਵੀਂ ਵਾਰ ਤੇਲ ਕੀਮਤਾਂ ’ਚ ਵਾਧਾ ਹੋਇਆ ਹੈ। ਦਿੱਲੀ ’ਚ ਪੈਟਰੋਲ ਦੀ ਕੀਮਤ 94.76 ਰੁਪਏ ਪ੍ਰਤੀ ਲਿਟਰ ’ਤੇ ਪਹੁੰਚ ਗਈ ਹੈ। -ਪੀਟੀਆਈ