ਟ੍ਰਿਬਿਊਨ ਨਿਊਜ਼ ਸਰਵਿਸ
ਮੰਡੀ, 24 ਮਈ
ਮੰਡੀ ਜ਼ਿਲ੍ਹੇ ਦੇ ਪੰਡੋਹ ਨੇੜੇ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਅਤੇ ਕੁੱਲੂ ਵਿਚਕਾਰ ਆਵਾਜਾਈ ਲਈ ਬੰਦ ਹੋ ਗਿਆ ਹੈ।ਇਸ ਕਾਰਨ ਕੁੱਲੂ ਵਾਲੇ ਪਾਸੇ ਤੋਂ ਮੰਡੀ ਆਉਣ ਵਾਲੇ ਜਾਂ ਮੰਡੀ ਵਾਲੇ ਪਾਸੇ ਤੋਂ ਕੁੱਲੂ ਨੂੰ ਜਾਣ ਵਾਲੇ ਵੱਡੀ ਗਿਣਤੀ ਵਾਹਨ ਦੋਵੇਂ ਪਾਸੇ ਫਸੇ ਹੋਏ ਹਨ।ਸੋਮਵਾਰ ਸ਼ਾਮ ਤੋਂ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਢਿੱਗਾਂ ਡਿੱਗ ਗਈਆਂ ਪਰ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਮੰਡੀ ਦੀ ਐੱਸਪੀ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਹਾਈਵੇਅ ਨੂੰ ਆਵਾਜਾਈ ਲਈ ਬਹਾਲ ਕਰਨ ਲਈ ਆਪਣੇ ਕਰਮਚਾਰੀਆਂ ਅਤੇ ਮਸ਼ੀਨਰੀ ਨੂੰ ਲਗਾਇਆ ਹੈ। ,