ਹੈਦਰਾਬਾਦ: ਭਾਰਤ-ਆਸਟਰੇਲੀਆ ਮੈਚ ਦੀਆਂ ਟਿਕਟਾਂ ਲਈ ਮਚੀ ਭਗਦੜ, ਚਾਰ ਜ਼ਖ਼ਮੀ : The Tribune India

ਹੈਦਰਾਬਾਦ: ਭਾਰਤ-ਆਸਟਰੇਲੀਆ ਮੈਚ ਦੀਆਂ ਟਿਕਟਾਂ ਲਈ ਮਚੀ ਭਗਦੜ, ਚਾਰ ਜ਼ਖ਼ਮੀ

ਹਾਲਾਤ ਕਾਬੂ ਹੇਠ ਕਰਨ ਲਈ ਪੁਲੀਸ ਨੇ ਲਾਠੀਚਾਰਜ ਕੀਤਾ

ਹੈਦਰਾਬਾਦ: ਭਾਰਤ-ਆਸਟਰੇਲੀਆ ਮੈਚ ਦੀਆਂ ਟਿਕਟਾਂ ਲਈ ਮਚੀ ਭਗਦੜ, ਚਾਰ ਜ਼ਖ਼ਮੀ

ਕ੍ਰਿਕਟ ਮੈਚ ਦੀਆਂ ਟਿਕਟਾਂ ਖਰੀਦਣ ਵਾਲਿਆਂ ਨੂੰ ਖਿੰਡਾਉਂਦੀ ਹੋਈ ਪੁਲੀਸ। -ਫੋਟੋ: ਪੀਟੀਆਈ

ਹੈਦਰਾਬਾਦ, 22 ਸਤੰਬਰ

ਭਾਰਤ ਤੇ ਆਸਟਰੇਲੀਆ ਵਿਚਾਲੇ ਇੱਥੇ 25 ਸਤੰਬਰ ਨੂੰ ਖੇਡੇ ਜਾਣ ਵਾਲੇ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਦੀਆਂ ਟਿਕਟਾਂ ਖਰੀਦਣ ਲਈ ਜਿਮਖਾਨਾ ਮੈਦਾਨ ’ਤੇ ਅੱਜ ਭਗਦੜ ਮੱਚ ਗਈ ਜਿਸ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਹਾਲਾਤ ਕਾਬੂ ਹੇਠ ਕਰਨ ਲਈ ਪੁਲੀਸ ਨੂੰ ਲਾਠੀਚਾਰਜ ਵੀ ਕਰਨਾ ਪਿਆ ਹੈ। ਪੁਲੀਸ ਨੇ ਦੱਸਿਆ ਕਿ ਮੈਚ ਦੀ ਟਿਕਟ ਖਰੀਦਣ ਲਈ ਹੋਈ ਧੱਕਾ-ਮੁੱਕੀ ਕਾਰਨ ਕੁਝ ਲੋਕ ਬੇਚੈਨੀ ਮਹਿਸੂਸ ਕਰਨ ਲੱਗੇ ਜਿਨ੍ਹਾਂ ’ਚ ਕੁਝ ਮਹਿਲਾਵਾਂ ਵੀ ਸ਼ਾਮਲ ਸਨ। ਇਨ੍ਹਾਂ ’ਚੋਂ ਕੁਝ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਮੈਚ ਦੀਆਂ ਟਿਕਟਾਂ ਖਰੀਦਣ ਲਈ ਸੈਂਕੜੇ ਕ੍ਰਿਕਟ ਪ੍ਰੇਮੀ ਜਿਮਖਾਨਾ ਮੈਦਾਨ ’ਤੇ ਪਹੁੰਚੇ ਹੋਏ ਸਨ ਤੇ ਪੁਲੀਸ ਨੂੰ ਸਥਿਤੀ ਨਾਲ ਨਜਿੱਠਣ ਲਈ ਕਾਫ਼ੀ ਮੁਸ਼ੱਕਤ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਅੱਜ ਵੱਡੀ ਗਿਣਤੀ ’ਚ ਕ੍ਰਿਕਟ ਪ੍ਰੇਮੀ ਮੈਚ ਦੀਆਂ ਟਿਕਟਾਂ ਖਰੀਦਣ ਲਈ ਇੱਥੇ ਪਹੁੰਚੇ ਹੋਏ। ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਕਾਨੂੰਨ ਦੀ ਉਲੰਘਣਾ ਕੀਤੇ ਜਾਣ ਕਾਰਨ ਇੱਥੇ ਭਗਦੜ ਮੱਚ ਗਈ ਤੇ ਪੁਲੀਸ ਨੂੰ ਹਾਲਾਤ ਕਾਬੂ ਹੇਠ ਕਰਨ ਤੇ ਭੀੜ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਵੀ ਕਰਨਾ ਪਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All