ਕਿਸਾਨਾਂ ਦੇ ਹੱਕ ਮਾਰੇ ਜਾਣ ਤੋਂ ਦੁਖੀ ਹਾਂ: ਹਰਸਿਮਰਤ

ਕਿਸਾਨਾਂ ਦੇ ਹੱਕ ਮਾਰੇ ਜਾਣ ਤੋਂ ਦੁਖੀ ਹਾਂ: ਹਰਸਿਮਰਤ

ਨਵੀਂ ਦਿੱਲੀ, 18 ਸਤੰਬਰ

ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕੇਂਦਰੀ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਇਕ ਦਿਨ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਇਸ ਗੱਲੋਂ ‘ਦੁਖੀ’ ਹਨ ਕਿ ਕਿਸਾਨਾਂ ਦੇ ਹੱਕ ਵਿਚ ਚੁੱਕੀ ਉਨ੍ਹਾਂ ਦੀ ਆਵਾਜ਼ ਨੂੰ ਕੈਬਨਿਟ ਵਿਚ ਸੁਣਿਆ ਨਹੀਂ ਗਿਆ। ਅਕਾਲੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੋਕਿਆ ਜਾਵੇ ਤੇ ਵਿਆਪਕ ਸਲਾਹ-ਮਸ਼ਵਰੇ ਲਈ ਸੰਸਦੀ ਕਮੇਟੀ ਕੋਲ ਭੇਜਿਆ ਜਾਵੇ। ਹਰਸਿਮਰਤ ਨੇ ਕਿਹਾ ‘ਮੈਂ ਆਪਣੀ ਮਾਂ ਨੂੰ ਹਸਪਤਾਲ ਦੇ ਆਈਸੀਯੂ ਵਿਚ ਛੱਡ ਕੇ ਆਪਣਾ ਫ਼ਰਜ਼ ਅਦਾ ਕਰਨ ਆਈ ਹਾਂ। ਇਨ੍ਹਾਂ ਤਿੰਨਾਂ ਆਰਡੀਨੈਂਸਾਂ ਉਤੇ ਸੰਸਦ ਵਿਚ ਬਹਿਸ ਹੋ ਰਹੀ ਸੀ ਤੇ ਮੈਂ ਆਪਣਾ ਵਿਰੋਧ ਦਰਜ ਕਰਵਾਉਣ ਆਈ। ਇਸੇ ਲਈ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਸਤੀਫ਼ਾ ਵੀ ਦਿੱਤਾ।’ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਲੋਕ ਸਭਾ ਵਿਚ ਆਰਡੀਨੈਂਸਾਂ ਦਾ ਵਿਰੋਧ ਕੀਤਾ ਸੀ ਤੇ ਉਸ ਤੋਂ ਬਾਅਦ ਹਰਸਿਮਰਤ ਨੇ ਅਸਤੀਫ਼ਾ ਦੇ ਦਿੱਤਾ ਸੀ। ਹਰਸਿਮਰਤ ਬਾਦਲ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕੇਂਦਰ ਸਰਕਾਰ ਨੂੰ ਬੇਨਤੀ ਕਰ ਰਹੀ ਸੀ ਕਿ ਕਿਸਾਨਾਂ ਦੀ ਸਹਿਮਤੀ ਬਿਨਾਂ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਅਮਲੀ ਰੂਪ ਨਾ ਦਿੱਤਾ ਜਾਵੇ। ਅਕਾਲੀ ਦਲ ਨੇ ਲੋਕ ਸਭਾ ਵਿਚ ਤਿੰਨਾਂ ਕਾਨੂੰਨਾਂ ਦੇ ਵਿਰੋਧ ਵਿਚ ਵੋਟ ਪਾਈ ਹੈ। ਇਨ੍ਹਾਂ ਖੇਤੀ ਬਿੱਲਾਂ ਨੂੰ ਜ਼ੁਬਾਨੀ ਵੋਟ ਰਾਹੀਂ ਵੀਰਵਾਰ ਨੂੰ ਲੋਕ ਸਭਾ ਵਿਚ ਪਾਸ ਕੀਤਾ ਗਿਆ ਹੈ। ਕਾਂਗਰਸ ਤੇ ਕਈ ਹੋਰ ਧਿਰਾਂ ਵੀ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ। ਅਕਾਲੀ ਆਗੂ ਨੇ ਕਿਹਾ ਕਿ ਜਦ ਤੋਂ ਆਰਡੀਨੈਂਸ ਕੈਬਨਿਟ ਨੂੰ ਟਿੱਪਣੀਆਂ ਲਈ ਵੰਡੇ ਗਏ ਸਨ, ਉਹ ਉਦੋਂ ਤੋਂ ਹੀ ਵਿਰੋਧ ਜਤਾ ਰਹੀ ਹੈ। ਹਰਸਿਮਰਤ ਨੇ ਕਿਹਾ ਕਿ ਉਹ ਕਿਸਾਨਾਂ ਤੇ ਸਰਕਾਰ ਵਿਚਾਲੇ ਪੁਲ ਦਾ ਕੰਮ ਕਰ ਰਹੀ ਸੀ ਤਾਂ ਕਿ ਕਿਸਾਨਾਂ ਦੇ ਸਾਰੇ ਖ਼ਦਸ਼ੇ ਅਤੇ ਡਰ ਦੂਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਲਿਆਉਣ ਤੇ ਕਿਸਾਨ ਪੱਖੀ ਦੱਸ ਕੇ ਪੇਸ਼ ਕਰਨ ਦਾ ਕੋਈ ਮਤਲਬ ਨਹੀਂ ਹੈ, ਜਦ ਖ਼ੁਦ ਕਿਸਾਨਾਂ ਨੂੰ ਹੀ ਇਨ੍ਹਾਂ ਕਦਮਾਂ ਬਾਰੇ ਕਈ ਖ਼ਦਸ਼ੇ ਹਨ। ਅਕਾਲੀ ਆਗੂ ਨੇ ਕਿਹਾ ਕਿ ਜੇ ਉਨ੍ਹਾਂ ਦੀ ਗੱਲ ਸਰਕਾਰ ਨੇ ਸੁਣੀ ਹੁੰਦੀ ਤਾਂ ਕਿਸਾਨ ਰੋਸ ਪ੍ਰਗਟਾਉਣ ਲਈ ਸੜਕਾਂ ਉਤੇ ਨਾ ਆਉਂਦੇ। ਹਰਸਿਮਰਤ ਬਾਦਲ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਸਰਕਾਰ ਨੂੰ ਬਿੱਲਾਂ ਬਾਰੇ ਕਾਹਲੀ ਨਹੀਂ ਕਰਨੀ ਚਾਹੀਦੀ ਤੇ ਇਨ੍ਹਾਂ ਨੂੰ ਸੰਸਦੀ ਕਮੇਟੀ ਨੂੰ ਭੇਜਿਆ ਜਾਣਾ ਚਾਹੀਦਾ ਹੈ। ਤਜਵੀਜ਼ਤ ਕਾਨੂੰਨਾਂ ਬਾਰੇ ਸਾਰੇ ਹਿੱਤਧਾਰਕਾਂ ਦਾ ਮਸ਼ਵਰਾ ਲਿਆ ਜਾਣਾ ਚਾਹੀਦਾ ਹੈ। ਅਸਤੀਫ਼ੇ ’ਤੇ ਹਰਸਿਮਰਤ ਨੇ ਕਿਹਾ ਕਿ ‘ਇਸ ਨੂੰ ਅਸਤੀਫ਼ੇ ਵਜੋਂ ਨਾ ਦੇਖਿਆ ਜਾਵੇ, ਪੰਜਾਬ ਤੇ ਕਿਸਾਨਾਂ ਦੇ ਨੁਮਾਇੰਦੇ ਵਜੋਂ ਇਹ ਮੇਰਾ ਫ਼ਰਜ਼ ਹੈ।’ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ੇ ਨੂੰ ‘ਡਰਾਮਾ’ ਕਰਾਰ ਦਿੱਤੇ ਜਾਣ ’ਤੇ ਹਰਸਿਮਰਤ ਨੇ ਕਿਹਾ ਕਿ ‘ਉਹ ਖ਼ੁਦ ਸਭ ਤੋਂ ਵੱਡੇ ਡਰਾਮੇਬਾਜ਼ ਤੇ ਝੂਠੇ ਹਨ।’ 

ਅਕਾਲੀ ਆਗੂ ਨੇ ਕਿਹਾ ਕਿ ਅਮਰਿੰਦਰ ਤੇ ਕਾਂਗਰਸ ਦੋਹਰੇ ਅਰਥਾਂ ਵਾਲੀ ਸ਼ਬਦਾਵਲੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਜਦ ਆਰਡੀਨੈਂਸਾਂ ਦੀ ਯੋਜਨਾਬੰਦੀ ਹੋ ਰਹੀ ਸੀ ਤਾਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੀ ਸਲਾਹ ਲਈ ਗਈ ਸੀ ਤੇ ਅਮਰਿੰਦਰ ਸਿੰਘ ਨੇ ਸਹਿਮਤੀ ਦਿੱਤੀ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਤਿੰਨੇ ਖੇਤੀ ਬਿੱਲ 2017 ਦੀਆਂ ਵਿਧਾਨ ਸਭਾ ਚੋਣਾਂ ਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸੀ ਮੈਨੀਫੈਸਟੋ ਦਾ ਹਿੱਸਾ ਸਨ। ਹਰਸਿਮਰਤ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਚੋਣ ਮਨੋਰਥ ਪੱਤਰ ਵਿਚਲੇ ਬਾਕੀ ਸਾਰੇ ਵਾਅਦੇ ਵਫ਼ਾ ਕਰਨ ਵਿਚ ਨਾਕਾਮ ਸਾਬਿਤ ਹੋਏ ਹਨ, ਸਿਰਫ਼ ਖੇਤੀ ਬਿੱਲਾਂ ਵਾਲਾ ਵਾਅਦਾ ਪੁਗਾ ਦਿੱਤਾ ਹੈ ਤੇ ਕਿਸਾਨ ਹੁਣ ਸੜਕਾਂ ਉਤੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਹੀ ਜ਼ਿੰਮੇਵਾਰ ਹਨ। ਹਰਸਿਮਰਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਐਨਡੀਏ ਵਿਚੋਂ ਵੀ ਬਾਹਰ ਹੋਣ ਬਾਰੇ ਫ਼ੈਸਲਾ ਪਾਰਟੀ ਲਏਗੀ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂ ਇਸ ਬਾਰੇ ਇਕਸੁਰ ਹੋ ਕੇ ਫ਼ੈਸਲਾ ਲੈਣਗੇ। -ਪੀਟੀਆਈ

ਰਾਸ਼ਟਰਪਤੀ ਵੱਲੋਂ ਅਸਤੀਫ਼ਾ ਮਨਜ਼ੂਰ, ਤੋਮਰ ਨੂੰ ਵਾਧੂ ਚਾਰਜ

ਨਵੀਂ ਦਿੱਲੀ (ਪੱਤਰ ਪ੍ਰੇਰਕ): ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਵੀਕਾਰ ਕਰ ਲਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All